ਜਨਤਕ ਸਥਾਨ ’ਤੇ ਨਸ਼ਾ ਕਰਦੇ ਤਿੰਨ ਕਾਬੂ
ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਜਨਤਕ ਸਥਾਨ ’ਤੇ ਨਸ਼ਾ ਕਰਦੇ ਵੱਖ-ਵੱਖ ਜਗ੍ਹਾ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਤਿੰਨਾਂ ਵਿਅਕਤੀ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਜਨਤਕ ਸਥਾਨ ’ਤੇ ਨਸ਼ਾ ਕਰਦੇ ਵੱਖ-ਵੱਖ ਜਗ੍ਹਾ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਤਿੰਨਾਂ ਵਿਅਕਤੀ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਦਾਣਾ ਮੰਡੀ ਮੌਜੂਦ ਸਨ ਤਾਂ ਦਾਣਾ ਮੰਡੀ ਦੀ ਕੰਧ ਨਾਲ ਅਮਨਦੀਪ ਸਿੰਘ ਉਰਫ਼ ਲਾਟੂ ਪੁੱਤਰ ਗੁਰਸੇਵਕ ਸਿੰਘ ਤੇ ਰਵਿੰਦਰ ਸਿੰਘ ਰਵੀ ਪੁੱਤਰ ਅਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਨਸ਼ਾ ਕਰਦੇ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਨਸ਼ੇ ਲਈ ਵਰਤੇ ਜਾਣ ਲਈ ਇਕ ਪੰਨੀ, ਸੜਿਆ ਹੋਇਆ ਦਸ ਦਾ ਨੋਟ ਤੇ ਇਕ ਲਾਈਟਰ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ਦਾ ਡੋਪ ਟੈਸਟ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਕਾਊਣੀ ਤੋਂ ਬਲਰਾਜ ਸਿੰਘ ਉਰਫ਼ ਬਾਜਾ ਪੁੱਤਰ ਜਗਨੰਦਨ ਸਿੰਘ ਵਾਸੀ ਦੀਪ ਸਿੰਘ ਵਾਲੀ ਨੂੰ ਕਥਿਤ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ ਅਤੇ ਉਸ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।