ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦੇਵੇ : ਬਹਿਰੂ
ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਇੰਡੀਆਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਵਲੋਂ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਜਥੇਬੰਦੀ ਦੇ ਸਾਬਕਾ ਜਨਰਲ ਸਕੱਤਰ ਸ਼ਵਿੰਦਰ ਸਿੰਘ ਬਰਾੜ ਦੇ ਘਰ ਜ਼ਿਲ੍ਹਾ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਰੋਮਾਣਾ ਦੀ ਅਗਵਾਈ ਵਿਚ ਹੋਈ।
ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਇੰਡੀਆਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਵਲੋਂ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਜਥੇਬੰਦੀ ਦੇ ਸਾਬਕਾ ਜਨਰਲ ਸਕੱਤਰ ਸ਼ਵਿੰਦਰ ਸਿੰਘ ਬਰਾੜ ਦੇ ਘਰ ਜ਼ਿਲ੍ਹਾ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਰੋਮਾਣਾ ਦੀ ਅਗਵਾਈ ਵਿਚ ਹੋਈ। ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੀ ਅੱਜ ਤੱਕ ਸਭ ਤੋਂ ਕਿਸਾਨ ਵਿਰੋਧੀ ਸਰਕਾਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਨਸਾਫ ਦੇਣ ਦੀ ਜਗ੍ਹਾ ਭਗਵੰਤ ਮਾਨ ਦੀ ਸਰਕਾਰ ਵਲੋਂ ਡੰਡੇ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਾਰੀਆ ਫ਼ਸਲਾਂ ’ਤੇ ਐਮ.ਐਸ.ਪੀ. ਦੇਣਾ, ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਆਦਿ ਕੋਈ ਮੰਗ ਪੂਰੀ ਨਹੀਂ ਕੀਤੀ ਗਈ ਅਤੇ ਉਲਟਾ ਕਿਸਾਨਾਂ ਨੂੰ ਦਬਾਇਆ ਅਤੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੀ ਮੰਨੀਆਂ ਹੋਈਆਂ ਮੰਗਾਂ ਤੋਂ ਮੁਨਕਰ ਹੈ ਅਤੇ ਕਿਸਾਨਾਂ ਦਾ ਹੱਕ ਐਮ.ਐਸ.ਪੀ. ਤੇ ਸਵਾਮੀ ਨਾਥਨ ਰਿਪੋਰਟ ਲਾਗੂ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦਾ ਮਸਲਾ, ਭਾਖੜਾ ਡੈਮ ਵਿਚ ਵੀ ਹਿੱਸੇਦਾਰੀ, ਰਾਜਧਾਨੀ ਚੰਡੀਗੜ੍ਹ ਆਦਿ ਮੰਗਾਂ ਪੂਰਾ ਨਹੀਂ ਕਰਾ ਸਕੀ। ਅੱਗੇ ਤੋਂ ਭਗਵੰਤ ਮਾਨ ਨੂੰ ਕੋਈ ਵੀ ਮੂੰਹ ਨਹੀਂ ਲਾਵੇਗਾ।