ਸਾਦਿਕ, 15 ਸਤੰਬਰ (ਆਰ.ਐਸ.ਧੁੰਨਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਜ਼ੋਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਹਰਭਜਨ ਸਿੰਘ ਰੋੜੀਕਪੂਰਾ ਕੋਆਰਡੀਨੇਟਰ ਨੈਤਿਕ ਸਿੱਖਿਆ ਦੀ ਅਗਵਾਈ ਹੇਠ ਖੇਤਰ ਸਾਦਿਕ ਵਲੋਂ ਨੈਤਿਕ ਸਿੱਖਿਆ ਇਮਤਿਹਾਨ (ਸਕੂਲ) ਕਰਵਾਇਆ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਖੇਤਰ ਸਕੱਤਰ ਕੁਲਦੀਪ ਸਿੰਘ ਸਾਦਿਕ ਨੇ ਦੱਸਿਆ ਕਿ ਇਸ ਇਮਤਿਹਾਨ ਵਿਚ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ (ਪਹਿਲੀ ਤੋਂ ਬਾਰ੍ਹਵੀਂ ਜਮਾਤ) ਦੇ ਵਿਦਿਅਰਥੀਆਂ ਨੇ ਪਹਿਲਾ ਦਰਜਾ, ਦਰਜਾ ਦੂਜਾ, ਦਰਜਾ ਤੀਜਾ ਪ੍ਰੀਖਿਆ ਵਿਚ ਭਾਗ ਲਿਆ ਅਤੇ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੇ ਸ਼ਲਾਘਾਯੋਗ ਯਤਨਾ ਸਦਕਾ ਵਿਦਿਆਰਥੀਆਂ ਨੇ ਇਮਤਿਹਾਨ ਵਿਚ ਵੱਧ ਰਜਿਸਟ੍ਰੇਸ਼ਨ ਕਰਵਾਈ। ਇਸ ਇਮਤਿਹਾਨ ਦੇ ਨਤੀਜੇ ਦਾ ਐਲਾਨ ਕਰਦਿਆਂ ਗੁਰਦੁਆਰਾ ਕਲਗੀਧਰ ਸਾਹਿਬ ਸਾਦਿਕ ਦੇ ਪ੍ਰਧਾਨ ਅੰਗਰੇਜ਼ ਸਿੰਘ, ਸੁਰਿੰਦਰ ਸਿੰਘ ਮੀਤ ਪ੍ਰਧਾਨ, ਮੈਂਬਰ ਗੁਰਪਿਆਰ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਦਰਜਾ ਤੀਜਾ ’ਚ ਸੁਖਮਨਜੀਤ ਕੌਰ ਪੁੱਤਰੀ ਸੁਖਜੀਤ ਸਿੰਘ ਜਮਾਤ ਬਾਰ੍ਹਵੀਂ ਤਾਜ ਪਬਲਿਕ ਸਕੂਲ ਜੰਡ ਸਾਹਿਬ ਨੇ ਪਹਿਲਾ, ਕੋਮਨਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਜਮਾਤ ਗਿਆਰ੍ਹਵੀਂ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦੂਜਾ ਅਤੇ ਸੁਖਮਨਜੋਤ ਕੌਰ ਪੁੱਤਰੀ ਜਗਦੇਵ ਸਿੰਘ ਜਮਾਤ ਗਿਆਰ੍ਹਵੀਂ ਅਕਾਲ ਅਕੈਡਮੀ ਜੰਡ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਦਰਜਾ ਦੂਜਾ ਵਿਚ ਨਵਜੋਤ ਕੌਰ ਪੁੱਤਰੀ ਸੁਲੱਖਣ ਸਿੰਘ ਜਮਾਤ ਅੱਠਵੀਂਂ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਨੇ ਪਹਿਲਾ, ਗੁਰਵੀਰ ਕੌਰ ਪੁੱਤਰੀ ਸੁਲੱਖਣ ਸਿੰਘ ਜਮਾਤ ਅੱਠਵੀਂ ਅਕਾਲ ਅਕੈਡਮੀ ਜੰਡ ਸਾਹਿਬ ਨੇ ਦੂਜਾ, ਸੁਖਵੀਰ ਕੌਰ ਪੁੱਤਰੀ ਸੁਲੱਖਣ ਸਿੰਘ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰੀਖਿਆ ਵਿਚ ਪੁਜੀਸ਼ਨਾਂ, ਮੈਰਿਟ ਅਤੇ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਕਲ ਗੀਧਰ ਸਾਹਿਬ ਸਾਦਿਕ ਵਿਖੇ ਹੋਣ ਵਾਲੇ ਅੰਤਰ ਸਕੂਲ ਯੁਵਕ ਮੇਲਾ ਵਿਚ ਨਕਦ ਇਨਾਮ, ਮੋਮੈਂਟੋ, ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਮਿਹਨਤੀ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।