15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡੀ.ਏ.ਵੀ. ਪਬਲਿਕ ਸਕੂਲ ਨੇ ਹਿੰਦੀ ਮੈਗਜ਼ੀਨ ‘ਹਿੰਦੀ ਤਰੰਗ’ ਕੀਤਾ ਜਾਰੀ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਪਿ੍ਰੰਸੀਪਲ ਡਾ. ਰਾਜਵੀਰ ਸਿੰਘ ਕੰਗ ਦੀ ਅਗਵਾਈ ਹੇਠ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਹਿੰਦੀ ਮੈਗਜ਼ੀਨ ‘ਹਿੰਦੀ ਤਰੰਗ’ ਜਾਰੀ ਕੀਤਾ ਗਿਆ। ਇਸ ਮੈਗਜ਼ੀਨ ਵਿਚ ਪੰਜਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਸਵੈ-ਲਿਖਤ ਰਚਨਾਵਾਂ ਲੇਖ, ਕਵਿਤਾਵਾਂ, ਕਹਾਣੀਆਂ, ਪਹਿਰੇ, ਨਿੱਕੀ ਕਹਾਣੀ, ਕਹਾਣੀਆਂ, ਗੀਤ ਆਦਿ ਸ਼ਾਮਿਲ ਕੀਤੇ ਗਏ ਹਨ। ਸਕੂਲ ਦੇ ਪ੍ਰਿੰਸੀਪਲ ਡਾ. ਕੰਗ ਨੇ ‘ਹਿੰਦੀ ਤਰੰਗ’ ਲਈ ਹਿੰਦੀ ਵਿਭਾਗ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਮੈਗਜ਼ੀਨ ਨਾ ਸਿਰਫ਼ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰੇਗਾ, ਸਗੋਂ ਉਨ੍ਹਾਂ ਦੀ ਲੇਖਣੀ ਅਤੇ ਰਚਨਾਤਮਕ ਸਮਰੱਥਾ ਨੂੰ ਵੀ ਨਿਖਾਰ ਦੇਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਹਿੰਦੀ ਵਿਭਾਗ ਦੇ ਅਧਿਆਪਕਾ ਰਜਨੀ ਸ਼ਰਮਾ, ਵੀਨੂੰ ਢੀਂਗਰਾ, ਸਰੋਜ ਬਾਲਾ, ਅੰਜਨਾ ਕੌਂਸਲ, ਨਿਸ਼ੂ ਰਾਣੀ ਅਤੇ ਕੰਚਨ ਬਹਿਲ ਨੂੰ ਹਿੰਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਅਜਿਹੀਆਂ ਗਤੀਵਿਧੀਆਂ ਲਈ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀਆਂ ਗਤੀਵਿਧੀਆਂ ’ਤੇ ਵਿਚਾਰ ਵਟਾਂਦਰਾ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਕਰਾਟੇ ਚੈਂਪੀਅਨਸ਼ਿਪ ’ਚ 5 ਸੋਨੇ, 1 ਚਾਂਦੀ ਤੇ 3 ਕਾਂਸੇ ਦੇ ਤਮਗੇ ਜਿੱਤੇ
Ad Position 24