15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀਆਂ ਗਤੀਵਿਧੀਆਂ ’ਤੇ ਵਿਚਾਰ ਵਟਾਂਦਰਾ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਮਾੜੀ ਆਦਤ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਦੀ ਰੀਵਿਊ ਮੀਟਿੰਗ ਸੰਗਮ ਪੈਲੇਸ ਕੋਟਕਪੂਰਾ ਵਿਖੇ ਐਸ. ਡੀ.

Ad Position 21
repet_subhas-goyals [Copy P29]
? 16-09-2026
ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਮਾੜੀ ਆਦਤ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਦੀ ਰੀਵਿਊ ਮੀਟਿੰਗ ਸੰਗਮ ਪੈਲੇਸ ਕੋਟਕਪੂਰਾ ਵਿਖੇ ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਂਈ। ਮੀਟਿੰਗ ਵਿਚ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਐਸ. ਡੀ. ਐਮ. ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਕਾਰਵਾਈਆਂ ਦਾ ਵਿਸਥਾਰ ਪੂਰਵਕ ਜਾਇਜਾ ਲਿਆ ਗਿਆ। ਉਨ੍ਹਾਂ ਵਾਰਡ ਡਿਫੈਂਸ ਕਮੇਟੀ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਐਡਵੋਕੇਟ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਸਰਗਰਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣਾ ਸਿਰਫ਼ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਹੈ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜਰੂਰੀ ਹੈ। ਐਡਵੋਕੇਟ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਨਾ ਵੀ ਮੁਹਿੰਮ ਦਾ ਅਹਿਮ ਹਿੱਸਾ ਹੈ। ਇਸ ਮੌਕੇ ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ, ਐਸ.ਐਮ.ਓ ਹਰਿੰਦਰ ਗਾਂਧੀ, ਨਗਰ ਕੌਂਸਲ ਕੋਟਕਪੂਰਾ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਪ੍ਰੋ, ਗੁਰਸੇਵਕ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਸੁਖਦੀਪ ਸਿੰਘ ਗਿੱਲ ਹਲਕਾ ਕੋਆਰਡੀਨੇਟਰ, ਮੋਹਨ ਲਾਲ, ਰਣਜੀਤ ਸਿੰਘ ਰਾਣਾ ਵਾਈਸ ਕੋਆਰਡੀਨੇਟਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮੋਹਨ ਦਾਸ ਤੇ ਬਾਬਾ ਭਰਤ ਮੁਨੀ ਦੀ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਨੇ ਹਿੰਦੀ ਮੈਗਜ਼ੀਨ ‘ਹਿੰਦੀ ਤਰੰਗ’ ਕੀਤਾ ਜਾਰੀ
Ad Position 24