15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਲੈ ਕੇ ਕਮਿਸ਼ਨਰ ਮੰਡਲ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ (ਐਸ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ (ਐਸ.ਆਈ.ਆਰ.) ਦੀ ਚੱਲ ਰਹੀ ਪ੍ਰਕਿਰਿਆ ਨੂੰ ਲੈ ਕੇ ਰੋਲ ਆਬਜ਼ਰਵਰ-ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਕੰਵਲਪ੍ਰੀਤ ਕੌਰ ਵਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਤਿਆਰੀ ਅਤੇ ਤਸਦੀਕ ਨਾਲ ਸਬੰਧਿਤ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਰਾਜਨੀਤਿਕ ਪਾਰਟੀਆਂ ਵਲੋਂ ਪੇਸ਼ ਕੀਤੇ ਸੁਝਾਵਾਂ ਅਤੇ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ। ਮੀਟਿੰਗ ਵਿਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਐਸ.ਆਈ.ਆਰ. ਦੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ, ਵੋਟਰਾਂ ਦੀ ਮੈਪਿੰਗ, ਦਸਤਾਵੇਜ਼ਾਂ ਦੀ ਤਸਦੀਕ, ਨੋਟਿਸ ਜਾਰੀ ਕਰਨ ਅਤੇ ਬੂਥ ਪੱਧਰ ’ਤੇ ਚੱਲ ਰਹੀ ਕਾਰਵਾਈ ਸਬੰਧੀ ਮਾਮਲੇ ਰੋਲ ਆਬਜ਼ਰਵਰ ਦੇ ਧਿਆਨ ਵਿਚ ਲਿਆਂਦੇ ਗਏ ਅਤੇ ਹੁਣ ਤੱਕ ਦੀ ਪ੍ਰਕਿਰਿਆ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਰੋਲ ਆਬਜ਼ਰਵਰ ਕੰਵਲਪ੍ਰੀਤ ਕੌਰ ਨੇ ਕਿਹਾ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਦਾ ਮੁੱਖ ਮਕਸਦ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁੱਟੀ ਰਹਿਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਜੇਕਰ ਕਿਸੇ ਵੋਟਰ ਜਾਂ ਰਾਜਨੀਤਿਕ ਪਾਰਟੀ ਦੇ ਨੁਮਾਇੰਦੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਨੂੰ ਸਬੰਧਿਤ ਚੋਣ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਜੋ ਨਿਯਮਾਂ ਅਨੁਸਾਰ ਉਸ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਆਈ.ਆਰ. ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਅਤੇ ਤਸਦੀਕ ਦੀ ਕਾਰਵਾਈ ਪੂਰੀ ਸਾਵਧਾਨੀ ਨਾਲ ਕੀਤੀ ਜਾਵੇ ਅਤੇ ਯੋਗ ਵੋਟਰਾਂ ਨੂੰ ਆਪਣਾ ਪੱਖ ਰੱਖਣ ਲਈ ਨਿਰਧਾਰਤ ਪ੍ਰਕਿਰਿਆ ਅਨੁਸਾਰ ਪੂਰਾ ਮੌਕਾ ਦਿੱਤਾ ਜਾਵੇ। ਇਸ ਮੌਕੇ ਚੋਣ ਤਹਿਸੀਲਦਾਰ ਫ਼ਰੀਦਕੋਟ ਪੂਨਮ ਸਿੱਧੂ ਵਲੋਂ ਐਸ. ਆਈ. ਆਰ. ਤਹਿਤ ਹੁਣ ਤੱਕ ਕੀਤੀ ਗਈ ਕਾਰਵਾਈ ਅਤੇ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਪ੍ਰਗਤੀ ਬਾਰੇ ਰੋਲ ਆਬਜ਼ਰਵਰ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਵਿਚ ਮੁੱਢਲੀ ਪ੍ਰਕਾਸ਼ਨਾਂ ਅਨੁਸਾਰ ਆਮ ਵੋਟਰਾਂ ਦੀ ਕੁੱਲ ਗਿਣਤੀ 4,49,615, ਹੈ, ਜਦਕਿ ਸਰਵਿਸ ਵੋਟਰਾਂ ਦੀ ਗਿਣਤੀ 1,763 ਹੈ। ਐਸ.ਆਈ.ਆਰ. ਦੇ ਪਹਿਲੇ ਪੜਾਅ ਦੌਰਾਨ ਜ਼ਿਲ੍ਹੇ ਦੇ ਕੁੱਲ 4,93,060 ਵੋਟਰਾਂ ਵਿਚੋਂ 4,49,615 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤੇ ਗਏ ਸਨ, ਜੋ ਕਿ 91.19 ਫ਼ੀਸਦੀ ਬਣਦਾ ਹੈ। ਇਸ ਦੌਰਾਨ 43,445 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ, ਜਿਨ੍ਹਾਂ ਵਿਚ 18,514 ਵੋਟਰਾਂ ਦੀ ਮੌਤ ਅਤੇ 24,931 ਵੋਟਰਾਂ ਵਲੋਂ ਪੱਕੇ ਤੌਰ ’ਤੇ ਹੋਰ ਥਾਵਾਂ ’ਤੇ ਤਬਦੀਲ ਹੋਣ ਦੇ ਮਾਮਲੇ ਪ੍ਰਮੁੱਖ ਹਨ। ਐਸ.ਆਈ.ਆਰ. ਦੇ ਦੂਜੇ ਪੜਾਅ ਦੌਰਾਨ ਅਨਮੈਪਡ ਅਤੇ ਮੈਪਿੰਗ ਵਿਚ ਤਰੁੱਟੀਆਂ ਵਾਲੇ ਵੋਟਰਾਂ ਸਬੰਧੀ ਨੋਟਿਸ ਜਾਰੀ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਰੋਲ ਆਬਜ਼ਰਵਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਪੱਧਰੀ ਏਜੰਟਾਂ ਰਾਹੀਂ ਵੋਟਰ ਸੂਚੀਆਂ ਦੀ ਜਾਂਚ ਕਰਕੇ ਜੇਕਰ ਕੋਈ ਤਰੁੱਟੀ ਜਾਂ ਯੋਗ ਵੋਟਰ ਨਾਲ ਸਬੰਧਿਤ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਸਮੇਂ ਸਿਰ ਚੋਣ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਸਹੀ ਵੋਟਰ ਸੂਚੀ ਤਿਆਰ ਕਰਨ ਵਿਚ ਪ੍ਰਸ਼ਾਸਨ ਦੇ ਨਾਲ-ਨਾਲ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕਾਂ ਦੀ ਭੂਮਿਕਾ ਵੀ ਅਹਿਮ ਹੈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਸਬੰਧੀ ਆਪਣੇ ਸੁਝਾਅ ਵੀ ਦਿੱਤੇ ਗਏ। ਰੋਲ ਆਬਜ਼ਰਵਰ ਵਲੋਂ ਸਾਰੇ ਸੁਝਾਵਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਮੌਕੇ ਗੁਰਤੇਜ ਸਿੰਘ ਖੋਸਾ ਆਪ, ਗੁਰਦੇਵ ਸਿੰਘ ਚਰਨ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਮਨਦੀਪ ਸਿੰਘ ਮੋਰਾਂਵਾਲੀ ਸ਼੍ਰੋਮਣੀ ਅਕਾਲੀ ਦਲ, ਹਰਚੰਨ ਸਿੰਘ ਬੀ.ਜੇ.ਪੀ. ਅਸ਼ਵਨੀ ਕੁਮਾਰ ਸੀ.ਪੀ.ਆਈ. (ਐਮ) ਤੋਂ ਇਲਾਵਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਵਨਪ੍ਰੀਤ ਕੌਰ ਮੱਕੜ ਦਾ ‘ਨੈਸ਼ਨਲ ਐਕਸੀਲੈਂਸ ਐਵਾਰਡ 2026’ ਨਾਲ ਸਨਮਾਨ ਅਗਲੀ ਖ਼ਬਰ ਫ਼ਰੀਦਕੋਟ ਦੇ ਛੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ
Ad Position 24