15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਕਾਰੀ ਬ੍ਰਿਜਿੰਦਰਾ ਕਾਲਜ ’ਚ ਲੱਗਿਆ ਵਿਰਾਸਤ ਮੇਲਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਪੰਜਾਬੀ ਵਿਭਾਗ ਵਲੋਂ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਅਧੀਨ ਸਮੂਹ ਸਟਾਫ਼, ਵਿਦਿਆਰਥੀਆਂ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਵਿਰਾਸਤ ਮੇਲਾ-2026 ਕਾਲਜ ਦੇ ਸੰਜੀਵਨੀ ਹਾਲ ਵਿਚ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਪੰਜਾਬੀ ਵਿਭਾਗ ਵਲੋਂ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਅਧੀਨ ਸਮੂਹ ਸਟਾਫ਼, ਵਿਦਿਆਰਥੀਆਂ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਵਿਰਾਸਤ ਮੇਲਾ-2026 ਕਾਲਜ ਦੇ ਸੰਜੀਵਨੀ ਹਾਲ ਵਿਚ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਸੱਭਿਆਚਾਰ ਦੀਆਂ ਦਿਨੋਂ-ਦਿਨ ਅਲੋਪ ਹੋ ਰਹੀਆਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਜਿਸ ਵਿਚ ਕਢਾਈ (ਬਾਗ, ਫੁਲਕਾਰੀ, ਚੋਪ), ਪੱਖੀ ਬੁਨਣਾ, ਨਾਲੇ ਬੁਨਣਾ, ਗੁੱਡੀਆਂ ਪਟੋਲੇ ਬਣਾਉਣਾ, ਰੱਸਾ ਵੱਟਣਾ, ਛਿੱਕੂ ਬਣਾਉਣਾ, ਟੋਕਰੀ ਬਣਾਉਣਾ, ਈਨੂੰ ਬਣਾਉਣਾ, ਮਿੱਟੀ ਦੇ ਖਿਡੌਣੇ ਬਣਾਉਣਾ, ਪੀੜ੍ਹੀ ਬਣਾਉਣਾ, ਕਰੋਸ਼ੀਏ ਦੀ ਬੁਨਤੀ, ਪਰਾਂਦਾ ਬਣਾਉਣਾ, ਖਿੱਦੋ ਬਣਾਉਣੀ, ਮਹਿੰਦੀ ਲਗਾਉਣਾ ਅਤੇ ਰੱਸਾ ਟੱਪਣਾ, ਕੋਮਲ ਕਲਾਵਾਂ, ਫਾਲਤੂ ਪਦਾਰਥਾਂ ਤੋਂ ਬਣੀਆਂ ਵਸਤੂਆਂ ਆਦਿ ਦਿਲਕਸ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਡਾ. ਪ੍ਰਭਸ਼ਰਨਜੋਤ ਕੌਰ ਨੇ ਸਭਨਾ ਨੂੰ ਜੀ ਆਇਆਂ ਕਿਹਾ ਅਤੇ ਵਿਭਿੰਨ ਵੰਨਗੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਤੁਸੀਂ ਪੜ੍ਹਾਈ ਦੇ ਨਾਲ-ਨਾਲ ਵਿਰਾਸਤੀ ਮੇਲੇ ’ਚ ਭਾਗ ਲੈ ਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੋਗੇ ਅਤੇ ਭਵਿੱਖ ਵਿਚ ਅਗਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰੇ ਬਣੋਗੇ। ਉਨ੍ਹਾਂ ਪੰਜਾਬੀ ਵਿਭਾਗ ਦੇ ਸਮੂਹ ਪ੍ਰੋਫੈਸਰ ਸਾਹਿਬਾਨ ਨੂੰ ਵਿਰਾਸਤ ਮੇਲਾ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਨਰਿੰਦਰਜੀਤ ਸਿੰਘ ਬਰਾੜ, ਡਾ. ਗਗਨਦੀਪ ਕੌਰ (ਕਾਮਰਸ) , ਪ੍ਰੋ. ਰਾਜਬੀਰ ਕੌਰ (ਖੇਤੀਬਾੜੀ), ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਕਿਰਨ ਬਾਲਾ, ਪ੍ਰੋ. (ਡਾ.) ਸੁਰਿੰਦਰ ਕੌਰ, ਪ੍ਰੋ. ਮਹਿੰਦਰਜੀਤ ਕੌਰ, ਪ੍ਰੋ. ਅਮਰਜੀਤ ਕੌਰ, ਪ੍ਰੋ. ਪਰਵਿੰਦਰ ਕੌਰ, ਪ੍ਰੋ. ਸੁਰਮੀਤ ਕੌਰ, ਡਾ. ਵੀਰਪਾਲ ਕੌਰ, ਡਾ. ਗਗਨਦੀਪ ਕੌਰ (ਇਕਨਾਮਿਕਸ), ਇਕਬਾਲ ਸਿੰਘ (ਸੀਨੀਅਰ ਸਹਾਇਕ), ਗੁਰਮੀਤ ਕੌਰ (ਸਟੈਨੋ), ਸੁਨੀਤਾ ਰਾਣੀ (ਜੂਨੀਅਰ ਸਹਾਇਕ), ਮਿਸ. ਹਰਦੀਪ ਕੌਰ ਆਦਿ ਹਾਜ਼ਰ ਸਨ। ਮੰਚ ਸੰਚਾਲਨ ਪ੍ਰੋ. (ਡਾ) ਪ੍ਰਭਸ਼ਰਨਜੋਤ ਕੌਰ ਅਤੇ ਪ੍ਰੋ. ਹਰਪ੍ਰੀਤ ਸਿੰਘ ਸਫ਼ੀ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸੰਕਟ ਨੂੰ ਲੈ ਕੇ ਅੱਜ ਧਰਮਕੋਟ ‘ਚ ਅਕਾਲੀ ਦਲ ਫੂਕੇਗਾ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਪਵਨਪ੍ਰੀਤ ਕੌਰ ਮੱਕੜ ਦਾ ‘ਨੈਸ਼ਨਲ ਐਕਸੀਲੈਂਸ ਐਵਾਰਡ 2026’ ਨਾਲ ਸਨਮਾਨ
Ad Position 24