15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਸੰਕਟ ਨੂੰ ਲੈ ਕੇ ਅੱਜ ਧਰਮਕੋਟ ‘ਚ ਅਕਾਲੀ ਦਲ ਫੂਕੇਗਾ ਸਰਕਾਰ ਦਾ ਪੁਤਲਾ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਪੰਜਾਬ ਵਿਚ ਬਿਜਲੀ ਸੰਕਟ ਨੂੰ ਲੈ ਕੇ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਧਰਮਕੋਟ ਵਿਖੇ ਅੱਜ 16 ਸਤੰਬਰ ਨੂੰ ਐਸ. ਡੀ.

Ad Position 21
repet_subhas-goyals [Copy P29]
ਬਰਜਿੰਦਰ ਸਿੰਘ ਮੱਖਣ ਬਰਾੜ 16-09-2026
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਪੰਜਾਬ ਵਿਚ ਬਿਜਲੀ ਸੰਕਟ ਨੂੰ ਲੈ ਕੇ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਧਰਮਕੋਟ ਵਿਖੇ ਅੱਜ 16 ਸਤੰਬਰ ਨੂੰ ਐਸ.ਡੀ.ਓ. ਦਫ਼ਤਰ ਦੇ ਸਾਹਮਣੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਇਸ ਦੌਰਾਨ ਸੂਬੇ ਦੀ ਬਿਜਲੀ ਵਿਵਸਥਾ ਅਤੇ ਆਮ ਲੋਕਾਂ ਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਆਮ ਲੋਕਾਂ ਦੇ ਨਾਲ ਨਾਲ ਕਿਸਾਨੀ ਅਤੇ ਵਪਾਰਕ ਵਰਗ ਲਈ ਵੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਵਿਵਸਥਾ ਨੂੰ ਲੈ ਕੇ ਸਪਸ਼ਟ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਜਿੱਥੇ ਵੀ ਤਕਨੀਕੀ ਜਾਂ ਪ੍ਰਬੰਧਕੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਖੇਤੀਬਾੜੀ ਖੇਤਰ ਲਈ ਬਿਜਲੀ ਸਪਲਾਈ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖਣ ਵਿਚ ਵੀ ਅਕਾਲੀ ਦਲ ਦੀਆਂ ਸਰਕਾਰਾਂ ਦੀ ਭੂਮਿਕਾ ਰਹੀ ਹੈ। ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਹਿੰਦੀ ਦਿਵਸ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ’ਚ ਲੱਗਿਆ ਵਿਰਾਸਤ ਮੇਲਾ
Ad Position 24