15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦਰਿਆਈ ਪਾਣੀਆਂ ਦੇ ਹੱਕ ਲਈ ਕਿਸਾਨਾਂ ਦਾ ਜ਼ੋਰਦਾਰ ਸੰਘਰਸ਼ : ਗੁਰਮੀਤ ਸਿੰਘ ਗੋਲੇਵਾਲਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਰਿਆਈ ਪਾਣੀਆਂ ਦੇ ਹੱਕਾਂ ਦੀ ਰਾਖੀ ਅਤੇ ਪੰਜਾਬ ਦੇ ਹਿੱਤਾਂ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਸੰਘਰਸ਼ ਵਿਚ ਜ਼ਿਲ੍ਹਾ ਫ਼ਰੀਦਕੋਟ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਗੁਰਮੀਤ ਸਿੰਘ ਗੋਲੇਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਜਿੱਤ ਹਾਸਿਲ ਕੀਤੀ।

Ad Position 21
repet_subhas-goyals [Copy P29]
ਫ਼ਰੀਦਕੋਟ ਦੇ ਕਿਸਾਨਾਂ ਦੀ ਅਹਿਮ ਸ਼ਮੂਲੀਅਤ 16-09-2026
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਰਿਆਈ ਪਾਣੀਆਂ ਦੇ ਹੱਕਾਂ ਦੀ ਰਾਖੀ ਅਤੇ ਪੰਜਾਬ ਦੇ ਹਿੱਤਾਂ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਸੰਘਰਸ਼ ਵਿਚ ਜ਼ਿਲ੍ਹਾ ਫ਼ਰੀਦਕੋਟ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਗੁਰਮੀਤ ਸਿੰਘ ਗੋਲੇਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਜਿੱਤ ਹਾਸਿਲ ਕੀਤੀ। ਸੂਬਾ ਸੀਨੀਅਰ ਮੀਤ ਪ੍ਰਧਾਨ ਗੋਲੇਵਾਲਾ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਹੈ ਅਤੇ ਇਸ ਹੱਕ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਹਰ ਸੰਘਰਸ਼ ਵਿਚ ਮੋਹਰੀ ਭੂਮਿਕਾ ਨਿਭਾਉਂਦੀਆਂ ਰਹਿਣਗੀਆਂ। ਕਿਸਾਨਾਂ ਦੀ ਇਕਜੁੱਟਤਾ, ਦ੍ਰਿੜ੍ਹ ਇਰਾਦੇ ਅਤੇ ਲਗਾਤਾਰ ਸੰਘਰਸ਼ ਸਦਕਾ ਮੋਰਚੇ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ। ਮੋਰਚੇ ਦੀ ਜਿੱਤ ਦੀ ਖੁਸ਼ੀ ਵਿਚ ਜ਼ਿਲ੍ਹਾ ਫ਼ਰੀਦਕੋਟ ਤੋਂ ਚੰਡੀਗੜ੍ਹ ਧਰਨੇ ਵਿਚ ਸ਼ਾਮਿਲ ਹੋਏ ਕਿਸਾਨ ਆਗੂਆਂ, ਵਰਕਰਾਂ ਅਤੇ ਸਾਥੀਆਂ ਦਾ ਹਾਰ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਜਿੱਤ ਕਿਸਾਨਾਂ ਦੀ ਏਕਤਾ, ਸੰਘਰਸ਼ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਖੜ੍ਹਨ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਦੇ ਹੱਕਾਂ ’ਤੇ ਕੋਈ ਹਮਲਾ ਹੋਵੇਗਾ, ਕਿਸਾਨ ਜਥੇਬੰਦੀਆਂ ਇਕੱਠੀਆਂ ਹੋ ਕੇ ਡਟਵਾਂ ਅਤੇ ਜ਼ੋਰਦਾਰ ਸੰਘਰਸ਼ ਕਰਨਗੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਰੱਤੀਰੋੜੀ, ਰੇਸ਼ਮ ਸਿੰਘ ਪੱਖੀ ਖੁਰਦ ਜ਼ਿਲ੍ਹਾ ਸਕੱਤਰ ਜਨਰਲ, ਨਛੱਤਰ ਸਿੰਘ ਕਿਲਾ ਨੌ ਜ਼ਿਲ੍ਹਾ ਵਿੱਤ ਸਕੱਤਰ/ ਬਲੌਰ ਸਿੰਘ ਸਾਦਿਕ ਜ਼ਿਲ੍ਹਾ ਮੀਤ ਪ੍ਰਧਾਨ, ਅਵਤਾਰ ਸਿੰਘ ਸੰਘਾ ਢੁੱਡੀ ਜ਼ਿਲ੍ਹਾ ਮੀਤ ਪ੍ਰਧਾਨ, ਜਸਵੀਰ ਸਿੰਘ ਗੋਲੇਵਾਲਾ ਜ਼ਿਲ੍ਹਾ ਜਨਰਲ ਸਕੱਤਰ, ਜਗਪਾਲ ਸਿੰਘ ਦਾਣਾ ਰੋਮਾਣਾ ਜ਼ਿਲ੍ਹਾ ਕਮੇਟੀ ਮੈਂਬਰ, ਬਲਕਰਨ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ, ਹਰਦੀਪ ਸਿੰਘ ਖ਼ਾਲਸਾ ਢੁੱਡੀ ਸਕੱਤਰ ਜਨਰਲ ਬਲਾਕ ਪ੍ਰਧਾਨ ਫ਼ਰੀਦਕੋਟ, ਇੰਦਰਜੀਤ ਸਿੰਘ ਨੱਥਲਵਾਲਾ ਮੀਤ ਪ੍ਰਧਾਨ ਬਲਾਕ ਫ਼ਰੀਦਕੋਟ, ਬਲਤੇਜ ਸਿੰਘ ਵੀਰੇਵਾਲਾ ਕਲਾਂ, ਇਕਬਾਲ ਸਿੰਘ ਦਾਨਾ ਰੋਮਾਣਾ, ਹਰਜੀਤ ਸਿੰਘ ਝੀਤਾ ਕਾਬਲਵਾਲਾ, ਗਰਮੀਤ ਸਿੰਘ ਕਾਬਲਵਾਲਾ ਅਤੇ ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਵਲੋਂ ਰਿਹਾਇਸ਼ੀ ਪਲਾਟਾਂ ਦੇ ਅੱਜ ਕੱਢੇ ਜਾ ਰਹੇ ਲੱਕੀ ਡਰਾਅ : ਧਾਲੀਵਾਲ
Ad Position 24