15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਹੋਈ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਔਲਖ ਦਬੜੀਖਾਨਾ ਅਤੇ ਹਲਕਾ ਇੰਚਾਰਜ ਫ਼ਰੀਦਕੋਟ ਅਮਨਿੰਦਰ ਸਿੰਘ ਬੰਨੀ ਬਰਾੜ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਪਾਰਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਔਲਖ ਦਬੜੀਖਾਨਾ ਅਤੇ ਹਲਕਾ ਇੰਚਾਰਜ ਫ਼ਰੀਦਕੋਟ ਅਮਨਿੰਦਰ ਸਿੰਘ ਬੰਨੀ ਬਰਾੜ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਪਾਰਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ 2 ਦਸੰਬਰ 2024 ਨੂੰ ਜਾਰੀ ਕੀਤੇ ਹੁਕਮਾਂ ਦੀ ਪ੍ਰੋੜਤਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨਦੇ ਹਨ ਅਤੇ ਭਵਿੱਖ ਵਿਚ ਵੀ ਇਨ੍ਹਾਂ ਦੀ ਪਾਲਣਾ ਕਰਦੇ ਰਹਿਣਗੇ। ਮੀਟਿੰਗ ਵਿਚ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਸੰਗਤ ਤੱਕ ਪਹੁੰਚਾਉਣ, ਜਥੇਬੰਦਕ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਸੰਗਤ ਨਾਲ ਸੰਪਰਕ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਜੋ 21 ਤੋਂ 23 ਸਤੰਬਰ ਤੱਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ 2024 ਦੇ ਹੁਕਮਾਂ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਸ਼ਹਿਰ ਵਿਚ ਫਲੈਕਸ ਬੋਰਡ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਇਨ੍ਹਾਂ ਹੁਕਮਾਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਜਾਵੇਗਾ। ਮੀਟਿੰਗ ਵਿਚ ਮਿਸਲ ਸਤਲੁਜ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਆਗੂਆਂ ਨੇ ਦੱਸਿਆ ਕਿ ਮਿਸਲ ਸਤਲੁਜ ਦੇ ਨੁਮਾਇੰਦੇ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਹਿਯੋਗ ਕਰਦੇ ਆ ਰਹੇ ਹਨ। ਇਸ ਮੌਕੇ ਸੁਖਵੀਰ ਸਿੰਘ ਸਮਰਾ ਸੂਬਾ ਜਨਰਲ ਸਕੱਤਰ, ਪ੍ਰਿਤਪਾਲ ਸਿੰਘ ਕੋਹਲੀ ਸੂਬਾ ਜਥੇਬੰਦਕ ਸਕੱਤਰ, ਬਲਵਿੰਦਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਬਿੱਕਰ ਸਿੰਘ ਐਵੀਨਿਊ ਫ਼ਰੀਦਕੋਟ, ਬਲਕਰਨ ਸਿੰਘ ਸ਼ਿਮਰੇਵਾਲਾ ਸਰਕਲ ਪ੍ਰਧਾਨ, ਪ੍ਰਗਟ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਨਰਪਿੰਦਰ ਸਿੰਘ ਗੋਲਡੀ (ਮਿਸਲ ਸਤਲੁਜ), ਰਜਿੰਦਰ ਸਿੰਘ ਬਰਾੜ, ਬਲਕਰਨ ਸਿੰਘ , ਡਾ. ਗਿੱਲ ਜਨਰਲ ਸਕੱਤਰ, ਰਮਨ ਕੱਕੜ, ਲੱਖਜੀਵਨ ਸਿੰਘ ਭੁੱਲਰ, ਅਮਰੀਕ ਸਿੰਘ ਸਰਕਲ ਪ੍ਰਧਾਨ, ਰੋਹਿਤ, ਦਰਸ਼ਨ ਸਿੰਘ, ਰਣਜੀਤ ਸਿੰਘ ਸੇਠੀ ਲੀਗਲ ਐਡਵਾਈਜ਼ਰ, ਗੁਰਪ੍ਰੀਤ ਸਿੰਘ ਧਾਲੀਵਾਲ, ਭਾਈ ਜਸਵੰਤ ਸਿੰਘ ਅਤੇ ਭਾਈ ਪ੍ਰੀਤਮ ਸਿੰਘ ਸਮੇਤ ਹੋਰ ਪਾਰਟੀ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਨਗਰ ’ਚ ਬਣਨ ਵਾਲੇ ‘ਮਲੋਟ ਕਰਾਫ਼ਟ ਕ... ਅਗਲੀ ਖ਼ਬਰ ਦਰਿਆਈ ਪਾਣੀਆਂ ਦੇ ਹੱਕ ਲਈ ਕਿਸਾਨਾਂ ਦਾ ਜ਼ੋਰਦਾਰ ਸੰਘਰਸ਼ : ਗੁਰਮੀਤ ਸਿੰਘ ਗੋਲੇਵਾਲਾ
Ad Position 24