15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਅਤੇ ਡਾਇਰੈਕਟਰ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੋਂ ਲਏ ਜਾ ਰਹੇ ਸਮੂਹ ਗੈਰ-ਵਿਦਿਅਕ ਕੰਮ ਬੰਦ ਕਰਨ ਅਤੇ ਆਪਣੀਆਂ ਹੱਕੀ ਮੰਗਾਂ ਦੇ ਹੱਲ ਲਈ ਅਹਿਮ ਮੰਗ ਪੱਤਰ ਡੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੋਂ ਲਏ ਜਾ ਰਹੇ ਸਮੂਹ ਗੈਰ-ਵਿਦਿਅਕ ਕੰਮ ਬੰਦ ਕਰਨ ਅਤੇ ਆਪਣੀਆਂ ਹੱਕੀ ਮੰਗਾਂ ਦੇ ਹੱਲ ਲਈ ਅਹਿਮ ਮੰਗ ਪੱਤਰ ਡੀ.ਟੀ.ਐੱਫ਼. ਦੇ ਪਵਨ ਕੁਮਾਰ, ਜੀ.ਟੀ.ਯੂ. ਦੇ ਮਨੋਹਰ ਲਾਲ ਸ਼ਰਮਾ, ਜੀ.ਟੀ.ਯੂ. (ਵਿਗਿਆਨਕ) ਦੇ ਪਰਗਟ ਸਿੰਘ ਜੰਬਰ ਅਤੇ ਅਧਿਆਪਕ ਦਲ ਦੇ ਅਮਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਨੂੰ ਸੌਂਪਿਆ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਇਹ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ. ਤੇ ਸੈ.ਸਿ.) ਦੇ ਨੁਮਾਇੰਦੇ ਰਾਜਿੰਦਰ ਕੁਮਾਰ ਸੋਨੀ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ (ਐ.ਸਿ. ਅਤੇ ਸੈ.ਸਿ.) ਪੰਜਾਬ ਦੇ ਨਾਂਅ ਅਤੇ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਕਿਰਨਦੀਪ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ। ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਸਿਰ ਪਾਏ ਗਏ ਗੈਰ-ਵਿਦਿਅਕ ਕੰਮਾਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਰੁਕਾਵਟ ਬਣ ਰਹੇ ਹਰ ਤਰ੍ਹਾਂ ਦੇ ਗੈਰ-ਵਿਦਿਅਕ ਕੰਮ ਤੁਰੰਤ ਬੰਦ ਕੀਤੇ ਜਾਣ, ਬੇਲੋੜੀਆਂ ਡਾਕਾਂ (ਰਿਪੋਰਟਾਂ) ਮੰਗਵਾਉਣੀਆਂ ਬੰਦ ਕੀਤੀਆਂ ਜਾਣ, ਬੱਚਿਆਂ ਦੀਆਂ ਸਕੂਲੀ ਖੇਡਾਂ ਲਈ ਖੇਡ ਫ਼ੰਡ ਜਾਰੀ ਕੀਤੇ ਜਾਣ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਕੂਲੀ ਵਿਦਿਆਰਥੀਆਂ ਦੀ ਜਬਰੀ ਰਜਿਸਟ੍ਰੇਸ਼ਨ ਬੰਦ ਹੋਵੇ, ਸਕੂਲਾਂ ਦੀ ਸਫ਼ਾਈ ਲਈ ਸਫ਼ਾਈ ਸੇਵਕਾਂ ਦੀ ਨਿਯੁਕਤੀ ਕੀਤੀ ਜਾਵੇ, ਪਿਛਲੇ ਪੰਜ ਮਹੀਨਿਆਂ ਤੋਂ ਮਿਡ-ਡੇ-ਮੀਲ ਲਈ ਅਧਿਆਪਕਾਂ ਵਲੋਂ ਆਪਣੇ ਕੋਲੋਂ ਕੀਤੇ ਖ਼ਰਚੇ ਦਾ ਤੁਰੰਤ ਭੁਗਤਾਨ ਕੀਤਾ ਜਾਵੇ, ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਦੇ ਵਿਚ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਗਿਆ, ਤਾਂ ਪੰਜਾਬ ਦੇ ਸਮੂਹ ਅਧਿਆਪਕ ਉਪਰੋਕਤ ਕੰਮਾਂ ਦਾ ਮੁਕੰਮਲ ਬਾਈਕਾਟ ਕਰਨਗੇ ਅਤੇ ਅਧਿਆਪਕ ਸਿਰਫ਼ ਬੱਚਿਆਂ ਨੂੰ ਪੜ੍ਹਾਉਣ ਦਾ ਹੀ ਕੰਮ ਕਰਨਗੇ। ਇਸ ਦੇ ਨਾਲ ਹੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਸੰਘਰਸ਼ ਲਈ ਐਲਾਨੇ ਗਏ ਹਰ ਐਕਸ਼ਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ, ਸੁਰਿੰਦਰ ਕੁਮਾਰ, ਕੰਵਲਜੀਤ ਪਾਲ, ਪਰਮਜੀਤ ਸਿੰਘ , ਬਲਦੇਵ ਸਿੰਘ, ਅਮਨਦੀਪ ਸਿੰਘ, ਸੁਮੇਸ਼ ਕੁਮਾਰ, ਅਜੀਤ ਪਾਲ ਸਿੰਘ, ਨਰੇਸ਼ ਕੁਮਾਰ, ਪਰਗਟ ਸਿੰਘ, ਜਸਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਹੋਰ ਅਧਿਆਪਕ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਨਗਰ ’ਚ ਬਣਨ ਵਾਲੇ ‘ਮਲੋਟ ਕਰਾਫ਼ਟ ਕ...
Ad Position 24