15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕੰਪਿਊਟਰ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਹਰਜੀਤ ਸਿੰਘ ਬਰਕੰਦੀ ਅਤੇ ਜ਼ਿਲ੍ਹਾ ਪ੍ਰਧਾਨ ਲਖਰਜ ਸਿੰਘ ਬਰਾੜ ਨੇ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਲਏ ਗਏ ਫ਼ੈਸਲੇ ਅਨੁਸਾਰ 20 ਸਤੰਬਰ ਤੋਂ ਮੁੱਖ ਮੰਤਰੀ ਨਿਵਾਸ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਹਰਜੀਤ ਸਿੰਘ ਬਰਕੰਦੀ ਅਤੇ ਜ਼ਿਲ੍ਹਾ ਪ੍ਰਧਾਨ ਲਖਰਜ ਸਿੰਘ ਬਰਾੜ ਨੇ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਲਏ ਗਏ ਫ਼ੈਸਲੇ ਅਨੁਸਾਰ 20 ਸਤੰਬਰ ਤੋਂ ਮੁੱਖ ਮੰਤਰੀ ਨਿਵਾਸ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਹਰ ਪਾਰਟੀ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ, ਪਰ ਅਮਲੀ ਰੂਪ ਵਿਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 66 40 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫ਼ਿਕੇਸ਼ਨ ਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ-ਬਿੰਨ ਲਾਗੂ ਨਹੀਂ ਕੀਤਾ ਹੈ। ਇਸ ਮੌਕੇ ਕੰਪਿਊਟਰ ਅਧਿਆਪਕ ਨਰਿੰਦਰ ਖਿੱਚੀ, ਮਨੋਜ ਖਿੱਚੀ, ਮਨਜੋਤ, ਜਸਕਰਨ, ਰਾਹੁਲ ਕੁਮਾਰ, ਰੋਹਿਤ ਕੁਮਾਰ, ਰਕੇਸ਼ ਕੁਮਾਰ, ਜਸਪਾਲ, ਵਰਿੰਦਰ ਕੁਮਾਰ, ਅਸ਼ਵਨੀ ਕੁਮਾਰ, ਸਤਨਾਮ ਸਿੰਘ, ਵਰਿੰਦਰ ਉਪਲ, ਪਵਨ ਕੁਮਾਰ, ਜਸਮਤ, ਪ੍ਰਭੂਸ਼ਨ, ਤਜਿੰਦਰਪਾਲ ਸਿੰਘ, ਸਤਪਾਲ ਸਿੰਘ, ਪ੍ਰੇਮ ਸਾਗਰ ਆਦਿ ਕੰਪਿਊਟਰ ਫੈਕਲਟੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਦੀ ਚਾਰਟ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਅਤੇ ਡਾਇਰੈਕਟਰ ਦੇ ਨਾਂਅ ਦਿੱਤਾ ਮੰਗ ਪੱਤਰ
Ad Position 24