15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਦੀ ਚਾਰਟ ਪ੍ਰਦਰਸ਼ਨੀ ਲਗਾਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਤਹਿਤ ਕਾਲਜ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜ਼ਾਗਰ ਕਰਦੀ ਚਾਰਟ ਪ੍ਰਦਰਸ਼ਨੀ ਲਗਾਈ ਗਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਅਤੇ ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਨੇ ਕਿਹਾ ਕਿ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਸੱਤਾ ਵਿਚ ਆਈ ਹੈ, ਉਦੋਂ ਤੋਂ ਸਰਕਾਰ ਵਲੋਂ ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਤਹਿਤ ਕਾਲਜ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜ਼ਾਗਰ ਕਰਦੀ ਚਾਰਟ ਪ੍ਰਦਰਸ਼ਨੀ ਲਗਾਈ ਗਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਅਤੇ ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਨੇ ਕਿਹਾ ਕਿ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਸੱਤਾ ਵਿਚ ਆਈ ਹੈ, ਉਦੋਂ ਤੋਂ ਸਰਕਾਰ ਵਲੋਂ ਆਰ.ਐੱਸ.ਐੱਸ. ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕਈ ਨੀਤੀਆਂ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਦਾ ਸਿੱਧਾ ਪ੍ਰਭਾਵ ਆਮ ਲੋਕਾਂ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਅਧਿਆਪਕ ਤੇ ਮੁਲਾਜ਼ਮ ਇਨ੍ਹਾਂ ਨੀਤੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਦੇਸ਼ ਭਰ ਵਿਚ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕਈ ਅੰਦੋਲਨ ਵੀ ਉਭਰੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਤੇ ਲੋਕਾਂ ਨੂੰ 26 ਸਤੰਬਰ ਨੂੰ ਮੋਗਾ ਵਿਖੇ ਭਾਜਪਾ-ਆਰ.ਐੱਸ.ਐੱਸ. ਦੀਆਂ ਨੀਤੀਆਂ ਖ਼ਿਲਾਫ਼ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ। ਚਾਰਟ ਪ੍ਰਦਰਸ਼ਨੀ ਦੀ ਜ਼ਿੰਮੇਵਾਰੀ ਕਾਲਜ ਕਮੇਟੀ ਦੇ ਮੀਤ ਪ੍ਰਧਾਨ ਸ਼ਿਵਮ, ਸਕੱਤਰ ਨਵਦੀਪ ਕੌਰ ਚੜੇਵਾਨ, ਪ੍ਰੈੱਸ ਸਕੱਤਰ ਕਰਨ, ਖ਼ਜ਼ਾਨਚੀ ਜੈਸਮੀਨ ਤੇ ਰੁਕਸਾਨਾ, ਸੋਸ਼ਲ ਮੀਡੀਆ ਇੰਚਾਰਜ ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ ਕੋਟਲੀ ਦੇਵਨ, ਕਾਲਜ ਕਮੇਟੀ ਮੈਂਬਰ ਕੋਮਲ, ਰਾਮਪ੍ਰੀਤ, ਕ੍ਰਿਸ਼ਨ, ਅਰਸ਼ ਗਿੱਲ, ਗੁਰਵਿੰਦਰ ਕੌਰ ਚੜੇਵਾਨ, ਇਸ਼ਮੀਤ ਆਦਿ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਦਸਤਾਵੇਜ਼ੀ ਫ਼ਿਲਮ ਵਿਖਾਈ ਅਗਲੀ ਖ਼ਬਰ ਕੰਪਿਊਟਰ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ
Ad Position 24