ਵੱਖ-ਵੱਖ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਦਸਤਾਵੇਜ਼ੀ ਫ਼ਿਲਮ ਵਿਖਾਈ
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਡੋਡਾਂਵਾਲੀ, ਸੰਗਰਾਣਾ ਅਤੇ ਜੰਮੂਆਣਾ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਡੋਡਾਂਵਾਲੀ, ਸੰਗਰਾਣਾ ਅਤੇ ਜੰਮੂਆਣਾ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਸ਼ਰਧਾ ਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਸਮਾਨਤਾ, ਭਾਈਚਾਰੇ ਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।