17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਸਕੂਲੀ ਬੱਚਿਆਂ ਦੇ ਭਾਸ਼ਨ ਮੁਕਾਬਲੇ ਕਰਵਾਏ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਅਤੇ ਮੁਕਤਸਰ ਜ਼ਿਲਿ੍ਹਆਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-09-2026
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਅਤੇ ਮੁਕਤਸਰ ਜ਼ਿਲਿ੍ਹਆਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਇਹ ਮੁਕਾਬਲੇ ਬਾਬਾ ਫ਼ਰੀਦ ਜੀ ਦੇ ਜੀਵਨ, ਸਿਧਾਂਤਾਂ ਅਤੇ ਸ਼ਬਦਾਂ ’ਤੇ ਅਧਾਰਿਤ ਸਨ। ਉਨ੍ਹਾਂ ਕਿਹਾ ਕਿ 17 ਸਤੰਬਰ ਨੂੰ ਸ਼ਬਦ ਗਾਇਣ ਮੁਕਾਬਲੇ ਵੀ ਬਾਬਾ ਫ਼ਰੀਦ ਜੀ ਦੇ ਸਲੋਕਾਂ ’ਤੇ ਹੀ ਅਧਾਰਿਤ ਹੋਣਗੇ। ਉਨ੍ਹਾਂ ਕਿਹਾ ਕਿ 16 ਸਤੰਬਰ ਦੇ ਭਾਸ਼ਣ ਮੁਕਾਬਲੇ ਵਿਚ ਵੀ ਵਿਦਿਆਰਥੀਆਂ ਨੇ ਉਚੇਰੀ ਸੂਝਬੂਝ ਦਾ ਪ੍ਰਗਟਾਵਾ ਕਰਦਿਆਂ ਬਾਬਾ ਫ਼ਰੀਦ ਜੀ ਦੇ ਸਲੋਕਾਂ ਦੀ ਵਿਆਖਿਆ ਬਹੁਤ ਹੀ ਖੂਬਸੂਰਤ ਢੰਗ ਨਾਲ ਕੀਤੀ ਹੈ। ਸਾਰੇ ਮੁਕਾਬਲਿਆਂ ਦਾ ਨਤੀਜਾ 17 ਸਤੰਬਰ ਦਿਨ ਬੁੱਧਵਾਰ ਨੂੰ ਐਲਾਨਿਆ ਜਾਵੇਗਾ ਅਤੇ 23 ਸਤੰਬਰ ਨੂੰ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ। ਜਿਸ ਵਿਚ ਪਹਿਲਾ ਦਰਜਾ 10,000/-, ਦੂਜਾ ਦਰਜਾ 7000/- ਅਤੇ ਤੀਜਾ ਦਰਜਾ 5000/- ਦੀ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਾਰੇ ਵਿਦਿਆਰਥੀਆਂ ਨੂੰ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬ੍ਰਿਜਿੰਦਰਾ ਕਾਲਜ ਦੇ ਰਿਟਾ. ਪ੍ਰਿੰਸੀਪਲ ਪ੍ਰੋ. ਦਲਬੀਰ ਸਿੰਘ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਕੁਲਦੀਪ ਸਿੰਘ ਨੇ ਬਤੌਰ ਜੱਜ ਭੂਮਿਕਾ ਨਿਭਾਈ। ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਆਏ ਹੋਏ ਜੱਜ ਸਾਹਿਬਾਨਾਂ, ਸਮੂਹ ਵਿਦਿਆਰਥੀਆਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਕਮੇਟੀ ਮੈਂਬਰਜ਼ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਂਗੀਆ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡੋਡ ਵਿਖੇ 30 ਪਰਿਵਾਰ ਭਾਜਪਾ ’ਚ ਸ਼ਾਮਿਲ ਹੋਏ ਨਵੇਂ ਸਰਕਲ ਪ੍ਰਧਾਨ ਨਾਰ ਸਿੰਘ ਬਰਾੜ ਸਨਮਾਨਿਤ ਅਗਲੀ ਖ਼ਬਰ ਸੰਦੀਪ ਸਿੰਘ ਸੰਨੀ ਬਰਾੜ ਵਲੋਂ ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ
Ad Position 24