16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਲੋਕ ਹਜ਼ੂਮ ਕਿਸਾਨ ਯੂਨੀਅਨ ਭੰਗ ਕਰਕੇ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਪੰਜਾਬ ’ਚ ਸ਼ਾਮਿਲ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਫ਼ੁਰਮਾਨ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਕੰਮ ਕਰ ਰਹੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਦੀ ਰਹਿਨੁਮਾਈ ਹੇਠ ਲੋਕ ਹਜ਼ੂਮ ਕਿਸਾਨ ਯੂਨੀਅਨ ਨੂੰ ਭੰਗ ਕਰਕੇ ਆਗੂਆਂ ਅਤੇ ਸਾਥੀਆਂ ਨੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਿਚ ਸ਼ਮੂਲੀਅਤ ਕੀਤੀ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਅਜਿੱਤਗਿੱਲ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।

Ad Position 21
repet_subhas-goyals [Copy P29]
? 17-09-2026
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਫ਼ੁਰਮਾਨ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਕੰਮ ਕਰ ਰਹੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਦੀ ਰਹਿਨੁਮਾਈ ਹੇਠ ਲੋਕ ਹਜ਼ੂਮ ਕਿਸਾਨ ਯੂਨੀਅਨ ਨੂੰ ਭੰਗ ਕਰਕੇ ਆਗੂਆਂ ਅਤੇ ਸਾਥੀਆਂ ਨੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਿਚ ਸ਼ਮੂਲੀਅਤ ਕੀਤੀ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਅਜਿੱਤਗਿੱਲ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਗੁਰਜੀਤ ਸਿੰਘ ਅਜਿੱਤਗਿੱਲ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਮੈਂਬਰ ਵਜੋਂ ਨਵੀਂ ਜ਼ਿੰਮੇਵਾਰੀ ਸੌਂਪ ਕੇ ਸਨਮਾਨਿਤ ਕੀਤਾ ਗਿਆ। ਯੂਨੀਅਨ ਵਲੋਂ ਨਵੇਂ ਸ਼ਾਮਿਲ ਹੋਏ ਸਾਰੇ ਸਾਥੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਨੂੰ ਜਲਦ ਹੀ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਰਾਜਬੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਅਮਰਜੀਤ ਕੌਰ ਚੰਦਭਾਨ, ਜ਼ਿਲ੍ਹਾ ਜਨਰਲ ਸਕੱਤਰ ਫ਼ਰੀਦਕੋਟ, ਅਰਵਿੰਦਰ ਸਿੰਘ ਚਹਿਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਕੋਠੇ ਮਹਿਲੜ ਜ਼ਿਲ੍ਹਾ ਮੀਤ ਪ੍ਰਧਾਨ, ਨਗਿੰਦਰ ਸਿੰਘ ਕੋਠੇ ਰਾਮਸਰ ਜ਼ਿਲ੍ਹਾ ਪ੍ਰਚਾਰ ਸਕੱਤਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਉਦਯੋਗਾਂ ਅਤੇ ਖੇਤੀ ਸੈਕਟਰ ਨੂੰ ਵਾਅਦੇ ਅਨੁਸਾਰ ਪੂਰੀ ਬਿਜਲੀ ਦੇਵੇ : ਕੁਲਬੀਰ ਸਿੰਘ ਮੱਤਾ ਅਗਲੀ ਖ਼ਬਰ 06.50 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24