16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਸਰਕਾਰ ਉਦਯੋਗਾਂ ਅਤੇ ਖੇਤੀ ਸੈਕਟਰ ਨੂੰ ਵਾਅਦੇ ਅਨੁਸਾਰ ਪੂਰੀ ਬਿਜਲੀ ਦੇਵੇ : ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਉਦਯੋਗਿਕ ਅਤੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਸਪਲਾਈ ’ਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਤਿੱਖੀ ਸੁਰ ’ਚ ਆਲੋਚਨਾ ਕਰਦਿਆਂ ਪੰਜਾਬ ਰਾਜ ਮੰਡੀ ਬੋਰਡ ਦੇ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਆਖਿਆ ਕਿ ਲੰਬੇ ਬਿਜਲੀ ਕੱਟਾਂ ਕਾਰਨ ਜਿੱਥੇ ਉਦਯੋਗਿਕ ਖੇਤਰ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਉਥੇ ਹੀ ਖੇਤੀਬਾੜੀ ਸੈਕਟਰ ਵੀ ਬਿਜਲੀ ਦੀ ਘਾਟ ਕਾਰਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੀ ਟੈਕਸਟਾਈਲ ਅਤੇ ਹੌਜਰੀ ਸਨਅਤ ਪਿਛਲੇ ਦੋ ਮਹੀਨਿਆਂ ਤੋਂ ਭਾਰੀ ਬਿਜਲੀ ਸੰਕਟ ਨਾਲ ਜੂਝ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਉਦਯੋਗਿਕ ਅਤੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਸਪਲਾਈ ’ਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਤਿੱਖੀ ਸੁਰ ’ਚ ਆਲੋਚਨਾ ਕਰਦਿਆਂ ਪੰਜਾਬ ਰਾਜ ਮੰਡੀ ਬੋਰਡ ਦੇ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਆਖਿਆ ਕਿ ਲੰਬੇ ਬਿਜਲੀ ਕੱਟਾਂ ਕਾਰਨ ਜਿੱਥੇ ਉਦਯੋਗਿਕ ਖੇਤਰ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਉਥੇ ਹੀ ਖੇਤੀਬਾੜੀ ਸੈਕਟਰ ਵੀ ਬਿਜਲੀ ਦੀ ਘਾਟ ਕਾਰਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੀ ਟੈਕਸਟਾਈਲ ਅਤੇ ਹੌਜਰੀ ਸਨਅਤ ਪਿਛਲੇ ਦੋ ਮਹੀਨਿਆਂ ਤੋਂ ਭਾਰੀ ਬਿਜਲੀ ਸੰਕਟ ਨਾਲ ਜੂਝ ਰਹੀ ਹੈ। ਲਗਾਤਾਰ ਕਈ-ਕਈ ਘੰਟਿਆਂ ਦੇ ਕੱਟਾਂ ਕਾਰਨ ਉਤਪਾਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸ: ਮੱਤਾ ਨੇ ਕਿਹਾ ਕਿ ਉਦਯੋਗਪਤੀਆਂ ਨੇ ਬਿਜਲੀ ਰੇਟਾਂ ਵਿਚ ਵਾਧਾ, ਬਿਜਲੀ ਲੋਡ ਅਤੇ ਹੋਰ ਖ਼ਰਚਿਆਂ ਦਾ ਵਾਧੂ ਭਾਰ ਵੀ ਸਵੀਕਾਰ ਕੀਤਾ ਹੈ। ਉਦਯੋਗਪਤੀ ਸਰਕਾਰ ਤੋਂ ਮੁਫ਼ਤ ਬਿਜਲੀ ਨਹੀਂ ਮੰਗ ਰਿਹਾ, ਸਗੋਂ ਪੂਰੇ ਪੈਸੇ ਦੇ ਕੇ ਬਿਜਲੀ ਖ਼ਰੀਦ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਹੱਕ ਦੀ ਬਿਜਲੀ ਮਿਲਣੀ ਚਾਹੀਦੀ ਹੈ। ਲੁਧਿਆਣਾ ਦੀ ਟੈਕਸਟਾਈਲ ਸਨਅਤ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ, ਜਿਸ ਨਾਲ ਲੱਖਾਂ ਮਜ਼ਦੂਰਾਂ ਤੇ ਕਾਰੀਗਰਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮਹਿੰਗੇ ਭਾਅ ਦਾ ਡੀਜ਼ਲ ਬਾਲ਼ ਕੇ ਕਿਸਾਨਾਂ ਲਈ ਆਪਣੀ ਝੋਨੇ ਦੀ ਫ਼ਸਲ ਪਾਲਣੀ ਬਹੁਤ ਔਖੀ ਹੈ। ਮੱਤਾ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸੂਬੇ ਦੇ ਉਦਯੋਗਾਂ ਅਤੇ ਖੇਤੀ ਸੈਕਟਰ ਲਈ ਵਾਅਦੇ ਅਨੁਸਾਰ ਪੂਰੀ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਵਰਗਾਂ ’ਚ ਪਾਈ ਜਾ ਰਹੀ ਬੇਚੈਨੀ ਖ਼ਤਮ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ : ਅਮੋਲਕ ਸਿੰਘ ਅਗਲੀ ਖ਼ਬਰ ਲੋਕ ਹਜ਼ੂਮ ਕਿਸਾਨ ਯੂਨੀਅਨ ਭੰਗ ਕਰਕੇ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਪੰਜਾਬ ’ਚ ਸ਼ਾਮਿਲ
Ad Position 24