16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਸੰਧਵਾਂ ’ਚ ਕਿਸਾਨ ਮਜ਼ਦੂਰ ਮੋਰਚੇ ਦਾ 5 ਰੋਜ਼ਾ ਧਰਨਾ ਤੀਜੇ ਦਿਨ ਵੀ ਜਾਰੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਕੋਟਕਪੂਰਾ, 16 ਸਤੰਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਸਥਿਤ ਨਿਵਾਸ ਦੇ ਨੇੜੇ ਸ਼ੁਰੂ ਕੀਤਾ ਗਿਆ ਪੰਜ ਰੋਜ਼ਾ ਧਰਨਾ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿਚ ਜਸਵਿੰਦਰ ਸਿੰਘ ਗੁਰੂਸਰ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਕੋਟਕਪੂਰਾ, 16 ਸਤੰਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਸਥਿਤ ਨਿਵਾਸ ਦੇ ਨੇੜੇ ਸ਼ੁਰੂ ਕੀਤਾ ਗਿਆ ਪੰਜ ਰੋਜ਼ਾ ਧਰਨਾ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿਚ ਜਸਵਿੰਦਰ ਸਿੰਘ ਗੁਰੂਸਰ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫ਼ਸਲਾਂ ਦੀ ਐਮ.ਐਸ.ਪੀ. ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਨੁਕਸਾਨੇ ਗਏ ਟਰਾਲਿਆਂ, ਸਾਮਾਨ ਅਤੇ ਹੋਰ ਵਸਤਾਂ ਦਾ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ। ਮੋਰਚੇ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਬੀਜ ਸੋਧ ਬਿੱਲ ਅਤੇ ਬਿਜਲੀ ਸੋਧ ਬਿੱਲ ਸਬੰਧੀ ਮਸਲਿਆਂ ’ਤੇ ਕਾਰਵਾਈ ਕਰਨ ਤੋਂ ਇਲਾਵਾ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਵੀ ਉਠਾਈ ਗਈ ਹੈ। ਇਸ ਦੇ ਨਾਲ ਕਰਜ਼ਾ ਮੁਆਫ਼ੀ, ਲੈਂਡ ਪੂਲਿੰਗ ਨੀਤੀ ਅਤੇ ਕਿਸਾਨਾਂ ਨਾਲ ਸਬੰਧਿਤ ਹੋਰ ਮਸਲੇ ਵੀ ਮੰਗਾਂ ਵਿਚ ਸ਼ਾਮਿਲ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜ ਦਿਨਾਂ ਦੇ ਧਰਨੇ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਹੱਲ ਨਾ ਕੱਢਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਧਰਨੇ ਦੌਰਾਨ ਕਿਸਾਨਾਂ ਅਤੇ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਬਲਦੇਵ ਸਿੰਘ, ਪ੍ਰੀਤਮ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ : ਅਮੋਲਕ ਸਿੰਘ
Ad Position 24