18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨਸ਼ਿਆਂ ਖ਼ਿਲਾਫ਼ ਵੱਡੀ ਲੋਕ ਲਹਿਰ ਖੜ੍ਹੀ ਕਰੇਗੀ-ਪਠੇਲਾ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ‘ਨਸ਼ਾ ਮੁਕਤ ਪੰਜਾਬ’ ਯਾਤਰਾ ਸ਼ੁਰੂ ਗਈ ਹੈ। ਪਾਰਟੀ ਵਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚੋਂ ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਪੰਜਾਬ ਦੇ 100 ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿਚੋਂ ਹੁੰਦੀਆਂ ਹੋਈਆਂ 30 ਸਤੰਬਰ ਨੂੰ ਜਲੰਧਰ ਵਿਖੇ ਇਕੱਠੀਆਂ ਹੋਣਗੀਆਂ।

Ad Position 21
No active advertisement
ਅਜੀਤ ਡੈਸਕ 19-09-2026
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ‘ਨਸ਼ਾ ਮੁਕਤ ਪੰਜਾਬ’ ਯਾਤਰਾ ਸ਼ੁਰੂ ਗਈ ਹੈ। ਪਾਰਟੀ ਵਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚੋਂ ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਪੰਜਾਬ ਦੇ 100 ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿਚੋਂ ਹੁੰਦੀਆਂ ਹੋਈਆਂ 30 ਸਤੰਬਰ ਨੂੰ ਜਲੰਧਰ ਵਿਖੇ ਇਕੱਠੀਆਂ ਹੋਣਗੀਆਂ। ਭਾਜਪਾ ਵਲੋਂ ਇਨ੍ਹਾਂ ਯਾਤਰਾਵਾਂ ਨੂੰ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕ ਮੁਹਿੰਮ ਵਜੋਂ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਹਰ ਵਰਗ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਨੌਜਵਾਨੀ ਨੂੰ ਇਸ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਯਾਤਰਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਮੁਕਤੀ ਲਈ ਸਮਾਜਿਕ ਸਹਿਯੋਗ ਇਕੱਠਾ ਕਰਨ ਦਾ ਸੁਨੇਹਾ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਪਹਿਲੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 18 ਸਤੰਬਰ ਨੂੰ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਸਥਿਤ ਏਕਤਾ ਸਥਲ, ਮਾਧੋਪੁਰ ਤੋਂ ਸ਼ੁਰੂ ਹੋ ਚੁੱਕੀ ਹੈ। ਦੂਜੀ ਯਾਤਰਾ 19 ਸਤੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਯਾਤਰਾ ਵੱਖ-ਵੱਖ ਹਲਕਿਆਂ ਵਿੱਚ ਜਾਵੇਗੀ। ਤੀਜੀ ਯਾਤਰਾ 20 ਸਤੰਬਰ ਨੂੰ ਫ਼ਾਜ਼ਿਲਕਾ ਦੇ ਸਾਦਿਕੀ ਬਾਰਡਰ ਸਥਿਤ ਆਸਫਵਾਲਾ 1971 ਜੰਗੀ ਯਾਦਗਾਰ ਤੋਂ ਸ਼ੁਰੂ ਹੋਵੇਗੀ। ਕੇਂਦਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਇਸ ਯਾਤਰਾ ਨੂੰ ਹਰੀ ਝੰਡੀ ਦੇਣਗੇ। ਇਸ ਰੂਟ ਵਿਚ ਫ਼ਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫ਼ਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਉਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਗੜ੍ਹ, ਗਿੱਲ, ਸਾਹਨੇਵਾਲ ਅਤੇ ਲੁਧਿਆਣਾ ਸ਼ਹਿਰੀ ਵਿਧਾਨ ਸਭਾ ਹਲਕੇ ਸ਼ਾਮਿਲ ਹਨ। ਇਸ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਹਲਕਿਆਂ ਵਿਚੋਂ ਵੀ ਇਹ ਯਾਤਰਾ ਲੰਘੇਗੀ। ਚੌਥੀ ਯਾਤਰਾ 21 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਯਾਤਰਾ ਨੂੰ ਰਵਾਨਾ ਕਰਨਗੇ। ਇਹ ਯਾਤਰਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਜਾਣ ਤੋਂ ਉਪਰੰਤ ਜਲੰਧਰ ਪਹੁੰਚੇਗੀ। ਰਾਜੇਸ਼ ਗੋਰਾ ਪਠੇਲਾ ਨੇ ਕਿਹਾ ਕਿ ਚਾਰੋਂ ਯਾਤਰਾਵਾਂ ਦਾ ਅੰਤਿਮ ਪੜਾਅ ਜਲੰਧਰ ਵਿਖੇ ਹੋਵੇਗਾ, ਜਿੱਥੇ 30 ਸਤੰਬਰ ਨੂੰ ਸਮਾਪਤੀ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਿਲ ਹੋਣ ਦੀ ਜਾਣਕਾਰੀ ਭਾਜਪਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਪਰਿਵਾਰਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਨੌਜਵਾਨਾਂ ਅਤੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਯਾਤਰਾ ਦੌਰਾਨ ਲੋਕਾਂ ਨਾਲ ਸੰਪਰਕ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਗੇ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਘਰ-ਘਰ ਪਹੁੰਚਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਦੇ ਆਗਮਨ ਪੁਰਬ ’ਤੇ ਸੁਪਰ 7 ਕਬੱਡੀ ਲੀਗ ਕਰਵਾਈ ਜਾਵੇਗੀ ਸੁਰਿੰਦਰ ਕੁਮਾਰ ਜੁਨੇਜਾ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਮ... ਅਗਲੀ ਖ਼ਬਰ ਪਿੰਡ ਜੰਡੋਕੇ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਚੋਰੀ ਸੱਕਾਂਵਾਲੀ ਵਿਖੇ ਤਿੰਨ ਟਰਾਂਸਫ਼ਾਰਮਰਾਂ ’ ਚੋਂ ਤਾਂਬਾ ਚੋਰੀ
Ad Position 24