ਡਾ. ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਲਈ ਡੀ.ਸੀ. ਨੂੰ ਮੰਗ ਪੱਤਰ ਭੇਜਿਆ
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਨਗਰ ਕੌਂਸਲ ਦੀ ਹਦੂਦ ਅੰਦਰ ਸਥਿਤ ਡਾ. ਅੰਬੇਡਕਰ ਪਾਰਕ ਦੀ ਸਹੀ ਦੇਖ-ਰੇਖ ਅਤੇ ਡਾ.
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਨਗਰ ਕੌਂਸਲ ਦੀ ਹਦੂਦ ਅੰਦਰ ਸਥਿਤ ਡਾ. ਅੰਬੇਡਕਰ ਪਾਰਕ ਦੀ ਸਹੀ ਦੇਖ-ਰੇਖ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਲਈ ਮੁਕਤਸਰ ਵਿਕਾਸ ਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਗਿਆ ਹੈ। ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਕਿ ਪਾਰਕ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਅਣਦੇਖੀ ਕਾਰਨ ਬਦਹਾਲੀ ਦਾ ਸ਼ਿਕਾਰ ਹੈ। ਮਿਸ਼ਨ ਵਲੋਂ ਲੋਕਾਂ ਦੇ ਸਹਿਯੋਗ ਨਾਲ ਪਿਛਲੇ ਸਾਲ ਕਰੀਬ ਸਵਾ ਦੋ ਲੱਖ ਰੁਪਏ ਖ਼ਰਚ ਕਰਕੇ ਪਾਰਕ ਦੀ ਚਾਰਦੀਵਾਰੀ, ਗਰਿੱਲਾਂ ਦੀ ਮੁਰੰਮਤ, ਰੰਗ-ਰੋਗਨ ਅਤੇ ਸਜਾਵਟੀ ਬੂਟੇ ਲਗਾਏ ਗਏ ਸਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਥਾਨਾਂ ’ਤੇ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਇਸ ਲਈ ਇੱਥੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਜ਼ਰੂਰੀ ਹਨ। ਉਨ੍ਹਾਂ ਪਾਰਕ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਲੋੜੀਂਦੇ ਪੁਲਿਸ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਮੰਗ ਪੱਤਰ ਦੀ ਕਾਪੀ ਐੱਸ.ਐੱਸ.ਪੀ. ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਵੀ ਭੇਜੀ ਗਈ ਹੈ।