18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਲਾਨਾ ਸਥਾਪਨਾ ਦਿਵਸ ਮਨਾਇਆ

ਮਲੋਟ, 18 ਸਤੰਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ ਦਾ ਸਾਲਾਨਾ ਸਥਾਪਨਾ ਦਿਵਸ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਦੇ ਦੀਵਾਨਾਂ ਵਿਚ ਪਹਿਲਾਂ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਹਰਮਿੰਦਰ ਸਿੰਘ ਨੇ ਕੀਰਤਨ ਦੀ ਸੇਵਾ ਨਿਭਾਈ।

Ad Position 21
No active advertisement
ਅਜੀਤ ਡੈਸਕ 19-09-2026
ਮਲੋਟ, 18 ਸਤੰਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ ਦਾ ਸਾਲਾਨਾ ਸਥਾਪਨਾ ਦਿਵਸ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਦੇ ਦੀਵਾਨਾਂ ਵਿਚ ਪਹਿਲਾਂ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਹਰਮਿੰਦਰ ਸਿੰਘ ਨੇ ਕੀਰਤਨ ਦੀ ਸੇਵਾ ਨਿਭਾਈ। ਇਸ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੁੱਜੇ ਹੈੱਡ ਗ੍ਰੰਥੀ ਕਥਾਵਾਚਕ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਗੁਰੂਘਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਪਤੀ ਦਿਲਜੀਤ ਸਿੰਘ ਨਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਜੌਨੀ ਗਰਗ, ਮੀਤ ਪ੍ਰਧਾਨ ਜਸਮੀਤ ਬਰਾੜ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਨਗਰ ਕੌਂਸਲਰ ਬਲਜੀਤ ਕੌਰ, ਨਗਰ ਕੌਂਸਲਰ ਰਮਨ ਕੁਮਾਰ, ਲਖਜੀਤ ਸਿੰਘ ਲੱਖਾ, ਅਵਤਾਰ ਸਿੰਘ ਸੋਨੀ, ਸੁਰਜੀਤ ਸਿੰਘ ਸੋਨੀ, ਪੀ.ਏ. ਗੁਰਪ੍ਰੀਤ ਸਿੰਘ ਸਮੇਤ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਪਤਵੰਤਿਆਂ ਸਮੇਤ ਇਲਾਕੇ ਦੀ ਸੰਗਤ ਮੌਜੂਦ ਸੀ। ਕੈਬਨਿਟ ਮੰਤਰੀ ਨੇ ਸੰਗਤ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਭਾਈ ਗੁਰਬਿੰਦਰ ਸਿੰਘ ਲਵਲੀ ਅਤੇ ਭਾਈ ਹਰਪ੍ਰੀਤ ਸਿੰਘ ਹੈਪੀ ਸਾਬਕਾ ਵਰੰਟ ਅਫ਼ਸਰ ਨੇ ਗੁਰਦੁਆਰਾ ਸਾਹਿਬ ਦੀ ਸਥਾਪਨਾ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਬੀਤੇ ਪੰਜ ਸਾਲ ਤੋਂ ਭੈਣ ਕੁਲਬੀਰ ਕੌਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨਾਲ ਇਕ ਟੀਮ ਵਾਂਗ ਕੰਮ ਕਰਦਿਆਂ ਗੁਰਦੁਆਰਾ ਸਾਹਿਬ ਦੀ ਦਿੱਖ ਨੂੰ ਸੁੰਦਰ ਬਣਾਉਣ ਤੇ ਸੰਗਤ ਦੀ ਸਹੂਲਅ ਵਿਚ ਵਾਧਾ ਕਰਨ ਲਈ ਮਿਹਨਤ ਕਰ ਰਹੇ ਹਨ। ਗੁਰਦੁਆਰਾ ਸਾਹਿਬ ਦੀ ਸਮੁੱਚੀ ਕਮੇਟੀ ਵਲੋਂ ਸਿੰਘ ਸਾਹਿਬ ਅਤੇ ਕੈਬਨਿਟ ਮੰਤਰੀ ਸਮੇਤ ਜੋੜਾ, ਪਾਣੀ ਤੇ ਟੈਂਟ ਆਦਿ ਸਮੇਤ ਵੱਖ-ਵੱਖ ਸੇਵਾ ਨਿਭਾਉਣ ਵਾਲੀਆਂ ਸੁਸਾਇਟੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ ਤੇਜ਼ਧਾਰ ਹਥਿਆਰਾਂ ਸਮੇਤ ਪੰਜ ਕਾਬੂ ਅਗਲੀ ਖ਼ਬਰ ਕਿਸਾਨਾਂ ਨੇ 22 ਏਕੜ ਖੜ੍ਹੀਆਂ ਫ਼ਸਲਾਂ ’ਤੇ ਟਰੈਕਟਰ ਫੇਰੇ, ਸਰਕਾਰ ਤੋਂ ਮੰਗੀ ਵਿਸ਼ੇਸ਼ ਗਿਰਦਾਵਰੀ
Ad Position 24