18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਅੰਤਿਮ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਜ ਤੋਂ ਹੋਵੇਗਾ ਮੇਲਾ ਆਰੰਭ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜ ਰੋਜ਼ਾ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2026 ਅਤੇ 10 ਰੋਜ਼ਾ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਾਫਟ ਮੇਲੇ ਵਾਲੀ ਥਾਂ ਨਵੀਂ ਦਾਣਾ ਮੰਡੀ ਵਿਖੇ ਹੋਈ। ਜਿਸ ਵਿਚ ਮੇਲੇ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 19-09-2026
ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜ ਰੋਜ਼ਾ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2026 ਅਤੇ 10 ਰੋਜ਼ਾ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਾਫਟ ਮੇਲੇ ਵਾਲੀ ਥਾਂ ਨਵੀਂ ਦਾਣਾ ਮੰਡੀ ਵਿਖੇ ਹੋਈ। ਜਿਸ ਵਿਚ ਮੇਲੇ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਫ਼ਰੀਦ ਆਗਮਨ ਪੁਰਬ 19 ਸਤੰਬਰ ਤੋਂ 23 ਸਤੰਬਰ ਤੇ ਕਰਾਫ਼ਟ ਮੇਲਾ 19 ਸਤੰਬਰ ਤੋਂ 28 ਸਤੰਬਰ ਤੱਕ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਰੋਡ ਫ਼ਰੀਦਕੋਟ ਵਿਖੇ ਹੋਵੇਗਾ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ ਵਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਸ ਮੌਕੇ ਮੇਲੇ ਵਿਚ ਰੋਜ਼ਾਨਾ ਆਉਣ ਜਾਣ ਵਾਲੇ ਲੋਕਾਂ ਲਈ ਟਰੈਫ਼ਿਕ ਪ੍ਰਬੰਧ, ਸੁਰੱਖਿਆ ਪ੍ਰਬੰਧ ਟਿਕਟ ਕਾਊਂਟਰ, ਪੀਣ ਵਾਲੇ ਪਾਣੀ, ਸਫ਼ਾਈ, ਪਾਰਕਿੰਗ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਲਈ ਇਸ ਤਰ੍ਹਾਂ ਦੇ ਸੁਚਾਰੂ ਪ੍ਰਬੰਧ ਕੀਤੇ ਜਾਣ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਵੈ-ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਦੀ ਵੀ ਇਸ ਮੇਲੇ ਲਈ ਬਹੁਤ ਵੱਡਾ ਯੋਗਦਾਨ ਹੋਵੇਗਾ ਅਤੇ ਉਨ੍ਹਾਂ ਵਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਰਾਫ਼ਟ ਮੇਲੇ ਵਿਚ ਵੱਖ-ਵੱਖ ਸਟਾਲਾਂ ਲੱਗ ਰਹੀਆਂ ਹਨ। ਇਸ ਕਰਾਫ਼ਟ ਮੇਲੇ ਵਿਚ ਵੱਖ-ਵੱਖ ਰਾਜਾਂ ਦੇ ਦਸਤਕਾਰ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਵੱਖ ਵੱਖ ਰਾਜਾਂ ਦੇ ਪਕਵਾਨਾਂ ਵਾਲੇ ਸਟਾਲ ਵੀ ਮੁੱਖ ਆਕਰਸ਼ਨ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਆਗਮਨ ਪੁਰਬ ਵਿੱਚ ਝੂਲੇ ਅਤੇ ਮਨੋਰੰਜਨ ਆਈਟਮਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਲੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਪੁਰਜ਼ੋਰ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵਿਭਾਗ ਵੱਲੋਂ ਜਿਲਾ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਟਰੈਫਿਕ ਤੇ ਪਾਰਕਿੰਗ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਇਸ ਵਾਰ ਪੁਰਜ਼ੋਰ ਕੋਸ਼ਿਸ਼ ਹੈ ਕਿ ਆਮ ਲੋਕਾਂ ਨੂੰ ਇਸ ਵਾਰ ਟਰੈਫਿਕ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ(ਜ), ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ, ਡੀ.ਆਰ.ਓ ਲਵਪ੍ਰੀਤ ਕੌਰ, ਪਰਮਿੰਦਰ ਸਿੰਘ, ਤਹਿਸੀਲਦਾਰ, ਸ੍ਰੀ ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਹਾਜ਼ਰ, ਜਸਬੀਰ ਜੱਸੀ, ਕੈਪਟਨ ਧਰਮ ਸਿੰਘ ਗੁਰਦੁਆਰਾ ਮਾਤਾ ਖੀਵੀ ਜੀ ਵੱਲੋਂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਮੇਲੇ ਨਾਲ ਸਬੰਧਤ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਸਹਿਣਾ ਖੇੜਾ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੇ ਸਮੂਹ ਮੈਂਬਰਾਂ ਨੇ ਗੁਰਧਾਮਾਂ ਦੇ ਦਰਸ਼ਨ ਕੀਤੇ
Ad Position 24