ਯੂਨੀਵਰਸਿਟੀ ਕਾਲਜ ਜੈਤੋ ’ਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਉਦਘਾਟਨ
ਜੈਤੋ, 19 ਸੰਤਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਚ 18 ਸਤੰਬਰ ਤੋਂ 24 ਸਤੰਬਰ ਤੱਕ ਲਗਾਏ ਜਾ ਰਹੇ ਸੱਤ ਰੋਜ਼ਾ ਐਨ. ਐਸ.
ਜੈਤੋ, 19 ਸੰਤਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਚ 18 ਸਤੰਬਰ ਤੋਂ 24 ਸਤੰਬਰ ਤੱਕ ਲਗਾਏ ਜਾ ਰਹੇ ਸੱਤ ਰੋਜ਼ਾ ਐਨ.ਐਸ.ਐੱਸ. ਕੈਂਪ ਦਾ ਉਦਘਾਟਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿਚ ਡਾ. ਗੁਲਸ਼ਨ ਕੁਮਾਰ ਆਹੂਜਾ ਪ੍ਰਿੰਸੀਪਲ ਐਸ.ਬੀ.ਐਸ. ਸਰਕਾਰੀ ਕਾਲਜ ਕੋਟਕਪੂਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਡਾ. ਸਤਨਾਮ ਸਿੰਘ ਐਸ.ਬੀ.ਐਸ. ਕਾਲਜ ਕੋਟਕਪੂਰਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਮੁੱਖ ਮਹਿਮਾਨ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਆਪਣੇ ਸੰਬੋਧਨ ਵਿਚ ਐਨ.ਐਸ.ਐਸ. ਵਲੰਟੀਅਰਾਂ ਨੂੰ ਸਮਾਜ ਸੇਵਾ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਐਨ.ਐਸ.ਐਸ. ਕੈਂਪ ਵਿਦਿਆਰਥੀਆਂ ਵਿਚ ਸੇਵਾ ਭਾਵਨਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਵਲੰਟੀਅਰਾਂ ਨੂੰ ਕੈਂਪ ਦੀਆਂ ਗਤੀਵਿਧੀਆਂ ਵਿਚ ਪੂਰੇ ਉਤਸ਼ਾਹ ਅਤੇ ਸਮਰਪਣ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਡਾ. ਸਤਨਾਮ ਸਿੰਘ ਨੇ ਵਲੰਟੀਅਰਾਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੰਦਿਆਂ ਕਿਹਾ ਕਿ ਨੌਜਵਾਨ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਵਲੰਟੀਅਰਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ, ਮਿਲਜੁਲ ਕੇ ਕੰਮ ਕਰਨ ਅਤੇ ਲੋਕ-ਭਲਾਈ ਦੇ ਕਾਰਜਾਂ ਵਿਚ ਸਰਗਰਮ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਮਨਜੀਤ ਸਿੰਘ ਭੁੱਲਰ ਮਾਈ ਯੁਵਾ ਭਾਰਤ ਨੇ ਵੀ ਆਪਣੇ ਸੰਬੋਧਨ ਰਾਹੀਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਐਨ.ਐਸ.ਐਸ. ਵਰਗੇ ਪ੍ਰੋਗਰਾਮ ਨੌਜਵਾਨਾਂ ਨੂੰ ਸਮਾਜ ਨਾਲ ਜੋੜਨ ਅਤੇ ਉਨ੍ਹਾਂ ਵਿਚ ਸੇਵਾ ਦੀ ਭਾਵਨਾ ਵਿਕਸਿਤ ਕਰਨ ਲਈ ਮਹੱਤਵਪੂਰਨ ਹਨ। ਕਾਲਜ ਦੇ ਇੰਚਾਰਜ ਡਾ. ਸਮਰਾਟ ਖੰਨਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕੈਂਪ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਐਨ.ਐਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਰਾਜੀਵ ਕਪੂਰ ਅਤੇ ਪ੍ਰੋ. ਸੁਮਨ ਦੀ ਅਗਵਾਈ ਹੇਠ ਕੈਂਪ ਵਿਚ 100 ਐਨ.ਐਸ.ਐਸ. ਵਲੰਟੀਅਰ ਭਾਗ ਲੈ ਰਹੇ ਹਨ। ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਤੱਗੜ ਨੇ ਮੁੱਖ ਮਹਿਮਾਨ ਡਾ. ਗੁਲਸ਼ਨ ਕੁਮਾਰ ਆਹੂਜਾ, ਵਿਸ਼ੇਸ਼ ਮਹਿਮਾਨ ਡਾ. ਸਤਨਾਮ ਸਿੰਘ, ਮਨਜੀਤ ਸਿੰਘ ਭੁੱਲਰ, ਸਰਪੰਚ ਮਨਦੀਪ ਸਿੰਘ ਅਤੇ ਪੰਚ ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਪਤਵੰਤਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਪ੍ਰੋ. ਗੁਰਜੀਤ ਕੌਰ ਨੇ ਕੀਤਾ। ਇਸ ਮੌਕੇ ਮਨਦੀਪ ਸਿੰਘ ਸਰਪੰਚ ਰਾਮਗੜ੍ਹ (ਭਗਤੂਆਣਾ) ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।