19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦਾ ਆਗਾਜ਼

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵਲੋਂ ਆਲਮੀ ਪੰਜਾਬੀ ਅਦਬ ਫ਼ਾਊਂਡੇਸ਼ਨ (ਰਜਿ.) ਫ਼ਰੀਦਕੋਟ ਦੇ ਸਹਿਯੋਗ ਨਾਲ ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲਾ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵਲੋਂ ਆਲਮੀ ਪੰਜਾਬੀ ਅਦਬ ਫ਼ਾਊਂਡੇਸ਼ਨ (ਰਜਿ.) ਫ਼ਰੀਦਕੋਟ ਦੇ ਸਹਿਯੋਗ ਨਾਲ ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲਾ ਕਰਵਾਇਆ ਜਾ ਰਿਹਾ ਹੈ। ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਕੇਸ਼ਵ, ਪ੍ਰਿੰਸੀਪਲ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਰਾਜੇਸ਼ ਮੋਹਨ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸਾਹਿਤ ਪੜ੍ਹਨ ਸਬੰਧੀ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਕਿਤਾਬਾਂ ਗਿਆਨ ਹਾਸਿਲ ਕਰਨ ਦੇ ਨਾਲ-ਨਾਲ ਮਨੁੱਖ ਦੀ ਸੋਚ ਅਤੇ ਸ਼ਖ਼ਸੀਅਤ ਦੇ ਵਿਕਾਸ ਵਿਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਮਾਲਵੇ ਦੇ ਪ੍ਰਮੁੱਖ ਪੁਸਤਕ ਮੇਲਿਆਂ ਵਿਚੋਂ ਇਕ ਹੈ, ਜਿਸ ਦੌਰਾਨ ਹਰ ਸਾਲ ਸੈਂਕੜੇ ਨਵੀਆਂ ਕਿਤਾਬਾਂ ਰਿਲੀਜ਼ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਮੇਲੇ ਵਿਚ ਕਰੀਬ 75 ਪ੍ਰਕਾਸ਼ਕਾਂ ਵਲੋਂ ਸ਼ਮੂਲੀਅਤ ਕੀਤੀ ਗਈ ਹੈ। ਪੁਸਤਕ ਮੇਲੇ ਦੇ ਨਾਲ-ਨਾਲ ਹਰ ਰੋਜ਼ ਸਵੇਰੇ ਅਤੇ ਸ਼ਾਮ ਵੱਖ-ਵੱਖ ਰੂਬਰੂ ਅਤੇ ਸੰਵਾਦ ਸਮਾਗਮ ਵੀ ਕਰਵਾਏ ਜਾਣਗੇ। ਸਮਾਗਮ ਵਿਚ ਅਜੀਤਪਾਲ ਜਟਾਣਾ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਗਾ, ਜਗਦੀਪ ਸੰਧੂ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ, ਕੰਵਰਜੀਤ ਸਿੰਘ ਸਿੱਧੂ ਖੋਜ ਅਫ਼ਸਰ, ਗੁਰਮੀਤ ਕੜਿਆਲਵੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਫ਼ਰੀਦਕੋਟ, ਅਵਤਾਰ ਸਿੰਘ ਔਲਖ, ਖਜ਼ਾਨਚੀ ਆਲਮੀ ਪੰਜਾਬੀ ਅਦਬ ਫ਼ਾਊਂਡੇਸ਼ਨ, ਪ੍ਰੋ. ਰਣਜੀਤ ਸਿੰਘ ਬਾਜਵਾ, ਪ੍ਰੋ. ਬੀਰਇੰਦਰ ਸਿੰਘ ਸਰਾਂ, ਪ੍ਰੋ. ਸੰਦੀਪ ਸਿੰਘ, ਹਰਪ੍ਰੀਤ ਸਿੰਘ ਭਿੰਡਰ, ਸਤਵਿੰਦਰ ਸਿੰਘ, ਕਾਰਜ ਸਿੰਘ, ਜਸਵਿੰਦਰਪਾਲ ਸਿੰਘ ਮਿੰਟੂ, ਗੁਰਜੀਤ ਸਿੰਘ ਟਹਿਣਾ, ਨਵਦੀਪ ਸਿੰਘ, ਜਸਵਿੰਦਰ ਸਿੰਘ, ਵਿਕਰਮ ਸ਼ਰਮਾ, ਰਵਿੰਦਰ ਕੌਰ ਅਤੇ ਹਰਿੰਦਰ ਕੌਰ ਸਮੇਤ ਸਾਹਿਤ ਪ੍ਰੇਮੀ ਹਾਜ਼ਰ ਸਨ। ਉਦਘਾਟਨੀ ਸਮਾਗਮ ਉਪਰੰਤ ਸਵੇਰ ਦੇ ਪਹਿਲੇ ਸੈਸ਼ਨ ‘ਕਥਾ ਕਾਰਵਾਂ’ ਵਿਚ ਪੰਜਾਬੀ ਕਹਾਣੀ ਦੇ ਉੱਘੇ ਹਸਤਾਖ਼ਰ ਬਲਵਿੰਦਰ ਗਰੇਵਾਲ ਅਤੇ ਜਤਿੰਦਰ ਹਾਂਸ ਨਾਲ ਸ੍ਰੀ ਗੁਰਮੀਤ ਕੜਿਆਲਵੀ ਵਲੋਂ ਸੰਵਾਦ ਰਚਾਇਆ ਗਿਆ। ਇਸ ਦੌਰਾਨ ਪੰਜਾਬੀ ਕਹਾਣੀ ਦੀਆਂ ਵੱਖ-ਵੱਖ ਪਰਤਾਂ ਅਤੇ ਇਸ ਦੇ ਬਦਲਦੇ ਸਰੋਕਾਰਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼ਾਮ ਦੇ ਸੈਸ਼ਨ ‘ਯੁਵਾ ਸਾਹਿਤ ਦੇ ਸੰਗ’ ਦੌਰਾਨ ਨੌਜਵਾਨ ਕਹਾਣੀਕਾਰ ਆਗ਼ਾਜ਼ਬੀਰ ਅਤੇ ਸਾਹਿਤ ਅਕਾਦਮੀ ਯੁਵਾ ਪੁਰਸਕਾਰ ਜੇਤੂ ਕਵੀ ਰਣਧੀਰ ਨਾਲ ਨੌਜਵਾਨ ਚਿੰਤਕ ਪ੍ਰੋ. ਗੁਰਦੀਪ ਸਿੰਘ ਢਿੱਲੋਂ ਵਲੋਂ ਸੰਵਾਦ ਰਚਾਇਆ ਗਿਆ। ਇਸ ਦੌਰਾਨ ਅਜੋਕੇ ਦੌਰ ਵਿਚ ਸਾਹਿਤ ਅੰਦਰ ਆ ਰਹੇ ਬਦਲਾਵਾਂ ਅਤੇ ਨੌਜਵਾਨ ਸਾਹਿਤਕਾਰਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿਰ ’ਚ ਕਿਸੇ ਚੀਜ਼ ਨਾਲ ਵਾਰ ਕਰ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਨਮਿਤ ਸ਼ਰਧਾਂਜ਼ਲੀ ਸਮਾਗਮ
Ad Position 24