19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਿਰ ’ਚ ਕਿਸੇ ਚੀਜ਼ ਨਾਲ ਵਾਰ ਕਰ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਤੜਕਸਾਰ ਫ਼ਰੀਦਕੋਟ ਦੇ ਗਿਆਨੀ ਜ਼ੈਲ ਸਿੰਘ ਮਾਰਕੀਟ ਨੇੜੇ ਉਸ ਵਕਤ ਮਾਹੌਲ ਡਰ ਵਾਲਾ ਬਣ ਗਿਆ ਜਦੋਂ ਲੋਕਾਂ ਨੇ ਇਕ ਵਿਅਕਤੀ ਦੀ ਬਹੁਤ ਹੀ ਬੁਰੀ ਹਾਲਤ ’ਚ ਲਾਸ਼ ਪਈ ਦੇਖੀ। ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 20-09-2026
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਤੜਕਸਾਰ ਫ਼ਰੀਦਕੋਟ ਦੇ ਗਿਆਨੀ ਜ਼ੈਲ ਸਿੰਘ ਮਾਰਕੀਟ ਨੇੜੇ ਉਸ ਵਕਤ ਮਾਹੌਲ ਡਰ ਵਾਲਾ ਬਣ ਗਿਆ ਜਦੋਂ ਲੋਕਾਂ ਨੇ ਇਕ ਵਿਅਕਤੀ ਦੀ ਬਹੁਤ ਹੀ ਬੁਰੀ ਹਾਲਤ ’ਚ ਲਾਸ਼ ਪਈ ਦੇਖੀ। ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਿਸ ਟੀਮ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਐਸ.ਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਅਤੇ ਜਦੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਮ੍ਰਿਤਕ ਦੇ ਸਿਰ ’ਤੇ ਜ਼ੋਰਦਾਰ ਹਮਲੇ ਕਰ ਕੇ ਉਸਦਾ ਬੇਦਰਦੀ ਨਾਲ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਜੋ ਆਸਪਾਸ ਤੋਂ ਜਾਣਕਾਰੀ ਮਿਲੀ ਹੈ ਉਸ ਮੁਤਾਬਿਕ ਇਹ ਵਿਅਕਤੀ ਆਸਪਾਸ ਦੇ ਇਲਾਕੇ ’ਚ ਹੀ ਰਹਿੰਦਾ ਸੀ ਪਰ ਇਸ ਦੀ ਪਹਿਚਾਣ ਜਾਂ ਪਰਿਵਾਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਕਿੰਨਾ ਕਾਰਨਾਂ ਕਰਕੇ ਇਸ ਵਿਅਕਤੀ ਦੀ ਹੱਤਿਆ ਕੀਤੀ ਗਈ ਅਤੇ ਇਸ ਕਤਲ ਦੀ ਵਾਰਦਾਤ ਨੂੰ ਕਿਸ ਵਲੋਂ ਅੰਜ਼ਾਮ ਦਿੱਤਾ ਗਿਆ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ’ਚ ਕੀਤੀਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦਾ ਆਗਾਜ਼
Ad Position 24