19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ’ਚ ਕੀਤੀਆਂ ਅਹਿਮ ਵਿਚਾਰਾਂ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਿਤ ਏਟਕ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਚ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਵੱਖ-ਵੱਖ ਵਿਅਕਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-09-2026
ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਿਤ ਏਟਕ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਚ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਵੱਖ-ਵੱਖ ਵਿਅਕਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਤਰਸੇਮ ਨਰੂਲਾ, ਅਮਰਜੀਤ ਕੌਰ ਛਾਬੜਾ, ਕੁਲਦੀਪ ਸਿੰਘ ਸਹਿਦੇਵ, ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਪਿਛਲੇ ਸਮੇਂ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਹੋਏ ਵੱਖ-ਵੱਖ ਐਕਸ਼ਨਾਂ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੀ ਗਈ ਸ਼ਮੂਲੀਅਤ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਲੀਡਰਸ਼ਿਪ ਨਾਲ ਕੀਤੀ ਜਾ ਰਹੀ ਮੀਟਿੰਗ ਦੇ ਸਾਰਥਿਕ ਸਿੱਟੇ ਨਿਕਲਣਗੇ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫ਼ੀਸਦੀ ਦੀ ਦਰ ਨਾਲ ਬਕਾਇਆ ਪਈਆਂ ਡੀ.ਏ ਦੀਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮਿਤੀ 15 ਜਨਵਰੀ 2015 ਅਤੇ ਮਿਤੀ 17 ਜੁਲਾਈ 2020 ਦੇ ਪੱਤਰ ਤੁਰੰਤ ਵਾਪਿਸ ਲਏ ਜਾਣ ਅਤੇ ਹੋਰ। ਇਸ ਮੌਕੇ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਰਮੇਸ਼ ਢੈਪਈ, ਮਦਨ ਲਾਲ ਸ਼ਰਮਾ ਸੰਧਵਾਂ, ਗੇਜ ਰਾਮ ਭੌਰਾ, ਸੁਖਮੰਦਰ ਸਿੰਘ ਰਾਮਸਰ, ਗੁਰਬਚਨ ਲਾਲ ਗੋਠਵਾਲ, ਮੇਹਰ ਸਿੰਘ ਘਾਰੂ, ਬਲਰਾਜ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਸੁਖਚੈਨ ਸਿੰਘ, ਪਿ੍ਰੰਸੀਪਲ ਬਲਵੀਰ ਸਿੰਘ ਬਰਾੜ, ਪਿ੍ੰਸੀਪਲ ਰੌਸ਼ਨ ਲਾਲ ਜੈਨ, ਪਿ੍ੰਸੀਪਲ ਹਰੀ ਚੰਦ ਧਿੰਗੜਾ, ਮੰਦਰ ਸਿੰਘ ਲੈਕਚਰਾਰ, ਤਾਰਾ ਸਿੰਘ, ਸੁਖਦਰਸ਼ਨ ਸਿੰਘ ਗਿੱਲ, ਪ੍ਰਮੋਦ ਸ਼ਰਮਾ ਮੁੱਖ ਅਧਿਆਪਕ, ਗੁਰਮੀਤ ਸਿੰਘ ਢਿੱਲੋਂ ਬਰਗਾੜੀ, ਸੁਖਦੇਵ ਸਿੰਘ ਕਾਨੂੰਗੋ, ਸੁਖਚੈਨ ਸਿੰਘ ਥਾਂਦੇਵਾਲਾ, ਹਰਦੀਪ ਸਿੰਘ ਲੈਕਚਰਾਰ, ਹਾਕਮ ਸਿੰਘ ਬੁਰਜ ਹਰੀਕਾ ਲੈਕਚਰਾਰ, ਇਕਬਾਲ ਸਿੰਘ ਗਿੱਲ ਡੀ.ਪੀ.ਈ, ਗੁਰਦੀਪ ਭੋਲਾ ਪੀ.ਆਰ.ਟੀ.ਸੀ, ਹਾਕਮ ਸਿੰਘ ਡੀ.ਪੀ.ਈ, ਮੇਜਰ ਸਿੰਘ ਡੀ.ਪੀ.ਈ, ਰੰਜੀਵ ਕੌਸ਼ਲ ਸਿਹਤ ਵਿਭਾਗ, ਅਸ਼ੋਕ ਚਾਵਲਾ ਸੁਪਰਡੈਂਟ, ਦਰਸ਼ਨ ਸਿੰਘ ਫਿੱਡੇ ਕਲਾਂ, ਪੂਰਨ ਸਿੰਘ ਸੰਧਵਾਂ, ਗੁਰਕੀਰਤ ਸਿੰਘ ਬਰਾੜ, ਦਰਸ਼ਨ ਸਿੰਘ ਫ਼ੌਜੀ ਢਿੱਲਵਾਂ ਕਲਾਂ, ਪਰਮਿੰਦਰ ਸਿੰਘ ਜਟਾਣਾ, ਜਸਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਾੜਾ ਦਰਾਕਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਸਿਰ ’ਚ ਕਿਸੇ ਚੀਜ਼ ਨਾਲ ਵਾਰ ਕਰ ਵਿਅਕਤੀ ਦਾ ਬੇਰਹਿਮੀ ਨਾਲ ਕਤਲ
Ad Position 24