19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਆਯੂਸ਼ ਵਿਭਾਗ ਦੇ ਸਹਿਯੋਗ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਦੇ ਪੂਰਨ ਸਹਿਯੋਗ ਨਾਲ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਮੁਫ਼ਤ ਆਯੂਸ਼ (ਮੁਫ਼ਤ ਸਿਹਤ ਜਾਂਚ ਕੈਂਪ) ਸੰਜੇ ਨਗਰ ਬਸਤੀ ਫ਼ਰੀਦਕੋਟ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਰਾਜਬੀਰ ਕੌਰ ਮਿਉਂਪਲ ਕੌਂਸਲਰ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਦੇ ਪੂਰਨ ਸਹਿਯੋਗ ਨਾਲ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਮੁਫ਼ਤ ਆਯੂਸ਼ (ਮੁਫ਼ਤ ਸਿਹਤ ਜਾਂਚ ਕੈਂਪ) ਸੰਜੇ ਨਗਰ ਬਸਤੀ ਫ਼ਰੀਦਕੋਟ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਰਾਜਬੀਰ ਕੌਰ ਮਿਉਂਪਲ ਕੌਂਸਲਰ ਨੇ ਕੀਤਾ। ਕੈਂਪ ਦੇ ਪ੍ਰੋਜੈਕਟ ਚੇਅਰਮੈਨ ਭੁਪਿੰਦਰ ਸਿੰਘ ਛੀਨਾ ਨੇ ਸਭਨਾ ਨੂੰ ਜੀ ਆਇਆਂ ਕਿਹਾ। ਸੁਸਾਇਟੀ ਦੇ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਆਯੁਰਵੈਦਿਕ ਅਤੇ ਹੋਮਿਓਪੈਥੀ ਦੇ ਮਾਹਿਰ ਡਾਕਟਰਾਂ ਨੇ 604 ਮਰੀਜ਼ਾਂ ਦੀ ਜਾਂਚ ਕੀਤੀ ਜਿਨ੍ਹਾਂ ਵਿਚ ਆਯੁਰਵੈਦਿਕ ਦੇ ਡਾਕਟਰਾਂ ਨੇ 351 ਅਤੇ ਹੋਮਿਓਪੈਥੀ ਦੇ ਡਾਕਟਰਾਂ ਨੇ 253 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਵਿਚ ਔਰਤਾਂ ਵੀ ਸ਼ਾਮਿਲ ਸਨ। ਡਾ. ਅਮਿਤਾ ਗੁਪਤਾ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕੇ ਇਸ ਤਰਾਂ ਦੇ ਕੈਂਪ ਉਨ੍ਹਾਂ ਲੋਕਾਂ ਵਾਸਤੇ ਹੁੰਦੇ ਹਨ ਜਿਹੜੇ ਮਹਿੰਗੇ ਇਲਾਜ ਦਾ ਬੋਝ ਨਹੀਂ ਝੱਲ ਸਕਦੇ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿਚ ਆਪਣੇ ਕਿੱਤੇ ਵਿਚ ਨਿਪੁੰਨ ਅਤੇ ਤਜਰਬੇਕਾਰ ਹੋਮਓਪੈਥੀ ਅਤੇ ਆਯੁਰਵੈਦਿਕ ਡਾਕਟਰਾਂ ਨੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਦਵਾਈਆਂ ਮੁਫ਼ਤ ਦਿੱਤੀਆਂ। ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਵਲੋਂ ਡਾਕਟਰਾਂ ਅਤੇ ਸਟਾਫ਼ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਦੇ ਕੋ ਪ੍ਰੋਜੈਕਟ ਚੇਅਰਮੈਨ ਕਮਲ ਬੱਸੀ ਨੇ ਸਭਨਾ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਅਮਿਤਾ ਗੁਪਤਾ, ਡਾ. ਭਗਵੰਤ ਕੌਰ, ਡਾ. ਅਮਰ ਪਾਲ, ਡਾ. ਯਾਦਵਿੰਦਰ ਸਿੰਘ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ ਅਤੇ ਕਿਰਨ ਬਾਲਾ ਸਾਰੇ ਉਪ ਵੈਦ, ਗੁਰਸੇਵਕ ਸਿੰਘ, ਚਰਨਜੀਤ ਕੌਰ ਫਾਰਮਾਸਿਸਟ, ਸ਼ਿੰਦਰ ਪਾਲ ਕੌਰ, ਬਲਵਿੰਦਰ ਸਿੰਘ ਬਿੰਦੀ, ਹਰਜੀਤ ਸਿੰਘ, ਕਸ਼ਮੀਰ ਸਿੰਘ, ਤ੍ਰਿਪਤਾ ਦੇਵੀ ਅਤੇ ਸੰਤੋਖ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਸਕੂਲ ਕੋਟਕਪੂਰਾ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਅਗਲੀ ਖ਼ਬਰ ਲੱਖਾਂ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ
Ad Position 24