21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕਿਰਤੀ ਕਿਸਾਨ ਯੂਨੀਅਨ ਦੀ ਸਰਾਵਾਂ ਵਿਖੇ ਮੀਟਿੰਗ ਹੋਈ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਸਰਾਂਵਾ ਵਿਖੇ ਹੋਈ ਜਿਸ ਨੂੰ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸਰਦੂਲ ਸਿੰਘ ਕਾਸਮਭੱਟੀ, ਮਾ. ਪੂਰਨ ਸਿੰਘ ਸਰਾਵਾਂ ਆਦਿ ਆਗੂਆਂ ਨੇ ਕਿਹਾ ਕਿ ਆਰ.

Ad Position 21
No active advertisement
ਅਜੀਤ ਡੈਸਕ 22-09-2026
ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਸਰਾਂਵਾ ਵਿਖੇ ਹੋਈ ਜਿਸ ਨੂੰ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸਰਦੂਲ ਸਿੰਘ ਕਾਸਮਭੱਟੀ, ਮਾ. ਪੂਰਨ ਸਿੰਘ ਸਰਾਵਾਂ ਆਦਿ ਆਗੂਆਂ ਨੇ ਕਿਹਾ ਕਿ ਆਰ.ਐਸ.ਐਸ ਅਤੇ ਭਾਜਪਾ ਦੀਆਂ ਪੰਜਾਬ ਅਤੇ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ 26 ਸਤੰਬਰ ਨੂੰ ਮੋਗਾ ਵਿਖੇ ਭਾਰੀ ਇੱਕਠ ਕੀਤਾ ਜਾ ਰਿਹਾ ਹੈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਭਰਵੀਂ ਸ਼ਮੂਲੀਅਤ ਕਰੇਗੀ। ਇਸ ਇਕੱਠ ਵਿਚ ਇਲਾਕਾ ਸਰਾਵਾਂ ਤੋਂ ਵੀ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸ਼ਾਮਿਲ ਹੋਣਗੇ। ਬੁਲਾਰਿਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਭਾਜਪਾ ਸਰਕਾਰ ਨੇ ਅਮਰੀਕਾ ਨਾਲ ਫ਼ਰੀ ਡੀਲ ਖਰੜੇ ਅਨੁਸਾਰ ਖੇਤੀ, ਡੇਅਰੀ ਅਤੇ ਹੋਰ ਖੇਤਰਾਂ ਨੂੰ ਅਮਰੀਕਾ ਲਈ ਖੋਲ੍ਹਕੇ ਖੇਤੀ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਸਿੱਖਿਆ ਅਤੇ ਸਿਹਤ ਦਾ ਵਪਾਰੀਕਰਨ ਕੀਤਾ ਜਾ ਰਿਹਾ ਹੈ। ਪਾਣੀਆਂ ਦੇ ਡੈਮਾਂ, ਦਰਿਆਵਾਂ ਨੂੰ ਪੂਰੀ ਤਰ੍ਹਾਂ ਆਪਣੇ ਕੰਟਰੋਲ ਵਿਚ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦਾ ਹੱਕ ਖ਼ਤਮ ਕੀਤਾ ਜਾ ਰਿਹਾ ਹੈ। ਇਸ ਮੌਕੇ ਦਿਲਬਾਗ ਸਿੰਘ, ਹਰਨੇਕ ਸਿੰਘ, ਗੁਰਪ੍ਰੀਤ ਬਰਾੜ, ਕੇਵਲ ਸਿੰਘ ਬਰਾੜ, ਬੋਹੜ ਸਿੰਘ, ਲਖਵਿੰਦਰ ਸਿੰਘ, ਮੁਕੰਦ ਸਿੰਘ, ਸਿਮਰਨ ਸਿੰਘ, ਸੁਖਮੰਦਰ ਸਿੰਘ, ਜਸ਼ਨਦੀਪ ਸਿੰਘ, ਹਰਮਨਜੋਤ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਵਿਸ਼ਾਲ ਕਥਾ ਅਤੇ ਕੀਰਤਨ ਦਰਬਾਰ ਸਜਾਇਆ ਅਗਲੀ ਖ਼ਬਰ ਉੱਤਰੀ ਖੇਤਰੀ ਸੱਭਿਆਚਾਰਕ ਕੇਂਦਰ ਦੇ ਕਲਾਕਾਰਾਂ ਨੇ ਵੱਖ-ਵੱਖ ਕਲਾਵਾਂ ਦੀ ਕੀਤੀ ਪੇਸ਼ਕਾਰੀ
Ad Position 24