22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਟਿੱਲਾ ਬਾਬਾ ਫ਼ਰੀਦ ਜੀ ਵਿਖੇ ਵਿਸ਼ਾਲ ਕਥਾ ਅਤੇ ਕੀਰਤਨ ਦਰਬਾਰ ਸਜਾਇਆ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਆਗਮਨ ਪੁਰਬ 2026 ਦੇ ਚੱਲ ਰਹੇ ਸਮਾਗਮਾਂ ਦੀ ਦੂਜੀ ਸ਼ਾਮ ਰੂਹਾਨੀ ਰੰਗ ਵਿਚ ਰੰਗੀ ਰਹੀ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਦੇਖ-ਰੇਖ ਹੇਠ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਵਿਸ਼ਾਲ ਕਥਾ ਅਤੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਅਤੇ ਕੀਰਤਨ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 22-09-2026

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਆਗਮਨ ਪੁਰਬ 2026 ਦੇ ਚੱਲ ਰਹੇ ਸਮਾਗਮਾਂ ਦੀ ਦੂਜੀ ਸ਼ਾਮ ਰੂਹਾਨੀ ਰੰਗ ਵਿਚ ਰੰਗੀ ਰਹੀ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਦੇਖ-ਰੇਖ ਹੇਠ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਵਿਸ਼ਾਲ ਕਥਾ ਅਤੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਅਤੇ ਕੀਰਤਨ ਦਾ ਆਨੰਦ ਮਾਣਿਆ। ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਸ਼ਾਮ ਦੇ ਸਮਾਗਮ ਦੌਰਾਨ ਪ੍ਰਸਿੱਧ ਕਥਾ ਵਾਚਕ ਗਿਆਨੀ ਕਿਸ਼ਨ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੀ ਵਿਆਖਿਆ ਕਰਦਿਆਂ ਆਪਣੇ ਰੂਹਾਨੀ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਬਾਬਾ ਫ਼ਰੀਦ ਜੀ ਦੀ ਬਾਣੀ ਵਿਚੋਂ ਮਿਲਦੇ ਪ੍ਰੇਮ, ਨਿਮਰਤਾ, ਸੇਵਾ, ਸਬਰ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਇਸ ਉਪਰੰਤ ਭਾਈ ਸੁਰਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦਾ ਆਗਮਨ-ਪੁਰਬ ਸਿਰਫ਼ ਫ਼ਰੀਦਕੋਟ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਵਿਚ ਵੱਸਦੇ ਬਾਬਾ ਫ਼ਰੀਦ ਜੀ ਦੇ ਸ਼ਰਧਾਲੂਆਂ ਲਈ ਅਥਾਹ ਆਸਥਾ ਅਤੇ ਸ਼ਰਧਾ ਦਾ ਕੇਂਦਰ ਹੈ। ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਬਾਬਾ ਫ਼ਰੀਦ ਜੀ ਦੇ ਪਾਵਨ ਅਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੀਆਂ ਅਤੇ ਗੁਰੂ-ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੀਆਂ ਹਨ। ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਰਾਜਪਾਲ ਕੌਰ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਗੀਆਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰਦਾਰ ਚੜ੍ਹਤ ਸਿੰਘ ਦੀ ਬਹਾਦਰੀ ਤੇ ਨਿਸ਼ਾਨੇਬਾਜ਼ੀ ਦੀ ਮਹਾਨ ਵਿਰਾਸਤ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ : ਅਜੇਪਾਲ ਸਿੰਘ ਬਰ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਸਰਾਵਾਂ ਵਿਖੇ ਮੀਟਿੰਗ ਹੋਈ
Ad Position 24