22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਰਦਾਰ ਚੜ੍ਹਤ ਸਿੰਘ ਦੀ ਬਹਾਦਰੀ ਤੇ ਨਿਸ਼ਾਨੇਬਾਜ਼ੀ ਦੀ ਮਹਾਨ ਵਿਰਾਸਤ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ : ਅਜੇਪਾਲ ਸਿੰਘ ਬਰਾੜ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਦੇ ਮੌਕੇ ’ਤੇ ਮਿਸਲ ਸਤਲੁਜ ਪਾਰਟੀ ਵਲੋਂ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਸ਼ੂਟਿੰਗ ਰੇਂਜ, ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਇਸ ਨਿਸ਼ਾਨੇਬਾਜ਼ੀ ਕੱਪ ਦੇ ਦੂਜੇ ਦਿਨ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨਿਸ਼ਾਨੇਬਾਜ਼ੀ ਕੱਪ ਵਿਚ ਭਾਗ ਲੈ ਰਹੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਅਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਨ ਲਈ ਪੁੱਜੇ, ਨੇ ਕਿਹਾ ਕਿ ਨਿਸ਼ਾਨੇਬਾਜ਼ੀ ਖ਼ੇਡ ਪ੍ਰਤੀ ਖ਼ਿਡਾਰੀਆਂ ਦੇ ਵੱਧ ਰਹੇ ਉਤਸ਼ਾਹ ਅਤੇ ਭਰਵੇਂ ਹੁੰਗਾਰੇ ਕਾਰਨ ਇਸ ਕੱਪ ਦੀ ਹਰ ਸਾਲ ਹਰਮਨ ਪਿਆਰਤਾ ਵਿਚ ਵਾਧਾ ਹੋ ਰਿਹਾ ਹੈ।

Ad Position 21
No active advertisement
ਮਿਸਲ ਸਤਲੁਜ ਪਾਰਟੀ ਵਲੋਂ ਕਰਵਾਇਆ ਗਿਆ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਦੌਰਾਨ ਖਿਡਾਰੀਆਂ ਤੇ ਹੋਰਾਂ ਨਾਲ ਪ੍ਰਧਾਨ ਅਜੇਪਾਲ ਸਿੰਘ ਬਰਾੜ। ਅਜੀਤ ਤਸਵੀਰ 22-09-2026
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਦੇ ਮੌਕੇ ’ਤੇ ਮਿਸਲ ਸਤਲੁਜ ਪਾਰਟੀ ਵਲੋਂ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਸ਼ੂਟਿੰਗ ਰੇਂਜ, ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਇਸ ਨਿਸ਼ਾਨੇਬਾਜ਼ੀ ਕੱਪ ਦੇ ਦੂਜੇ ਦਿਨ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨਿਸ਼ਾਨੇਬਾਜ਼ੀ ਕੱਪ ਵਿਚ ਭਾਗ ਲੈ ਰਹੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਅਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਨ ਲਈ ਪੁੱਜੇ, ਨੇ ਕਿਹਾ ਕਿ ਨਿਸ਼ਾਨੇਬਾਜ਼ੀ ਖ਼ੇਡ ਪ੍ਰਤੀ ਖ਼ਿਡਾਰੀਆਂ ਦੇ ਵੱਧ ਰਹੇ ਉਤਸ਼ਾਹ ਅਤੇ ਭਰਵੇਂ ਹੁੰਗਾਰੇ ਕਾਰਨ ਇਸ ਕੱਪ ਦੀ ਹਰ ਸਾਲ ਹਰਮਨ ਪਿਆਰਤਾ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਵੀ ਨਿਸ਼ਾਨੇਬਾਜ਼ਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਖਿਡਾਰੀਆਂ ਦੀ ਸ਼ਮੂਲੀਅਤ ਨੇ ਇਸ ਨਿਸ਼ਾਨੇਬਾਜ਼ੀ ਕੱਪ ਨੂੰ ਵਿਆਪਕ ਪੱਧਰ ਪ੍ਰਦਾਨ ਕੀਤਾ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇਕ ਸਾਂਝਾ ਮੰਚ ਮੁਹੱਈਆ ਕਰਵਾਇਆ। ਸਰਦਾਰ ਚੜ੍ਹਤ ਸਿੰਘ ਸ਼ੁਕਰਚੱਕੀਆ ਦਾ ਨਾਮ ਸਿੱਖ ਇਤਿਹਾਸ ਵਿਚ ਬਹਾਦਰੀ, ਦਲੇਰੀ, ਦੂਰਅੰਦੇਸ਼ੀ ਅਤੇ ਨਿਸ਼ਾਨੇਬਾਜ਼ੀ ਦੀ ਬੇਮਿਸਾਲ ਮੁਹਾਰਤ ਨਾਲ ਜੁੜਿਆ ਹੋਇਆ ਹੈ। ਇਤਿਹਾਸਕਾਰ ਸਰਦਾਰ ਰਤਨ ਸਿੰਘ ਭੰਗੂ ਨੇ ਆਪਣੀ ਪ੍ਰਸਿੱਧ ਰਚਨਾ ‘ਸ੍ਰੀ ਗੁਰ ਪੰਥ ਪ੍ਰਕਾਸ਼’ ਵਿਚ ਵੀ ਉਨ੍ਹਾਂ ਦੀ ਨਿਸ਼ਾਨੇਬਾਜ਼ੀ ਦੀ ਕਾਬਲੀਅਤ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਦਾਰ ਚੜ੍ਹਤ ਸਿੰਘ ਦੀ ਵਿਰਾਸਤ ਨੂੰ ਨਿਸ਼ਾਨੇਬਾਜ਼ੀ ਵਰਗੀ ਖੇਡ ਨਾਲ ਜੋੜ ਕੇ ਯਾਦ ਕਰਨਾ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਦਾ ਇਕ ਸਾਰਥਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ‘ਸਰਦਾਰ ਚੜ੍ਹਤ ਸਿੰਘ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਨਿਸ਼ਾਨਾ ਸਿਰਫ਼ ਹਥਿਆਰ ਨਾਲ ਨਹੀਂ, ਸਗੋਂ ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਇਕਾਗਰਤਾ ਨਾਲ ਵੀ ਸਾਧਿਆ ਜਾਂਦਾ ਹੈ। ਇਸ ਮੌਕੇ ਮਿਸਲ ਸਤਲੁਜ ਪਾਰਟੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਬਹਾਦਰ ਯੋਧਿਆਂ ਅਤੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ ਅਤੇ ਮਿਸਲ ਸਤਲੁਜ ਪਾਰਟੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਉਪਰਾਲਿਆਂ ਨੂੰ ਲਗਾਤਾਰ ਉਤਸ਼ਾਹਿਤ ਕਰਦੀ ਰਹੇਗੀ। ਉਨ੍ਹਾਂ ਨਿਸ਼ਾਨੇਬਾਜ਼ੀ ਕੱਪ ਵਿਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਸ: ਸੇਖੋਂ ਨੇ ਉਮੀਦ ਪ੍ਰਗਟ ਕੀਤੀ ਕਿ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਪੱਧਰ ’ਤੇ ਕਰਵਾਇਆ ਜਾਵੇਗਾ। ਇਸ ਮੌਕੇ ਅਮਰਿੰਦਰ ਸਿੰਘ ਤੂੜ ਕਨਵੀਨਰ, ਰਣਪਿੰਦਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਫ਼ਰੀਦਕੋਟ, ਹਰਦੇਵ ਸਿੰਘ ਘਣੀ ਏ ਵਾਲਾ ਸਕੱਤਰ ਕਿਸਾਨ ਸੈੱਲ, ਸੁਖਰਾਜ ਸਿੰਘ, ਗੁਰਮੀਤ ਸਿੰਘ ਸੁਲਹਾਨੀ, ਤਜਿੰਦਰ ਸਿੰਘ ਕੱਸੋਆਣਾ, ਹਰਜਿੰਦਰ ਸਿੰਘ ਸਹੋਤਾ, ਕਾਰਜ ਸਿੰਘ, ਸੁਖਜਿੰਦਰ ਸਿੰਘ ਰਾਏ, ਗੁਰਪ੍ਰੇਮ ਸਿੰਘ ਸਰਾਂ, ਜਸਨੂਰ ਸਿੰਘ ਬਰਾੜ, ਜਸਪ੍ਰੀਤ ਸਿੰਘ ਮਿੰਟਾ, ਜਤਿੰਦਰ ਸਿੰਘ ਸਹੋਤਾ, ਯਤਨਜੀਤ ਸਿੰਘ, ਵਿੱਕੀ ਗਰੋਵਰ, ਰਾਜਪਾਲ ਸਿੰਘ ਸੰਧੂ, ਮਿੰਟੂ ਦੀਪ ਸਿੰਘ ਵਾਲਾ ਅਤੇ ਗੈਰੀ ਸੰਧੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮੇਲੇ ਵਿਚ ਮੋਟਰਸਾਈਕਲ ਚੋਰੀ ਕਰਦਾ ਕਾਬੂ ਅਗਲੀ ਖ਼ਬਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਵਿਸ਼ਾਲ ਕਥਾ ਅਤੇ ਕੀਰਤਨ ਦਰਬਾਰ ਸਜਾਇਆ
Ad Position 24