22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਿਵਲ ਸਰਜਨ ਵਲੋਂ ਫ਼ੀਲਡ ਵਿਚ ਜਾ ਕੇ ਡੇਂਗੂ ਕੰਟਰੋਲ ਟੀਮਾਂ ਦੀ ਸੁਪਰਵਿਜ਼ਨ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ.

Ad Position 21
No active advertisement
ਸੁਖਦੇਵ ਸਿੰਘ ਸੇਤੀਆ ਤੇ ਅਨੀਤਾ ਸੇਤੀਆ ਪਿੰਡ ਮੱਲਣ ਨੇ ਆਪਣੇ ਵਿਆਹ ਦੀ 26ਵੀਂ ਵਰ੍ਹੇਗੰਢ ਮਨਾਈ। 22-09-2026
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹਿਰ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫ਼ੀਲਡ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਅਧੀਨ ਵੱਖ-ਵੱਖ ਏਰੀਏ ਵਿਚ ਅੱਜ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਜਨਤਕ ਥਾਵਾਂ ’ਤੇ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ। ਇਸ ਮੌਕੇ ਭਗਵਾਨ ਦਾਸ ਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਡੇਂਗੂ ਦੇ ਟੈੱਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡਰਾਮਾ ਫ਼ੈਸਟੀਵਲ ’ਚ ‘ਰੀਟੇਕ ਜ਼ਿੰਦਗੀ’ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ
Ad Position 24