ਸਾਦਿਕ, 21 ਸਤੰਬਰ (ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਦੇ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇਤਿਹਾਸਕ ਫੇਰਾ ਲਗਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੂੰ ਭਾਰਤ-ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਹੁਸੈਨੀਵਾਲਾ ਬਾਰਡਰ, ਗੁਰਦੁਆਰਾ ਸ੍ਰੀ ਜਾਮਣੀ ਸਾਹਿਬ ਬਾਜ਼ੀਦਪੁਰ ਅਤੇ ਹੋਰ ਵੱਖ-ਵੱਖ ਇਤਿਹਾਸਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਇਤਿਹਾਸ ਸਬੰਧੀ ਵੀ ਜਾਣੂ ਕਰਵਾਇਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਸਨ।