22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡਾ. ਹਰਨੇਕ ਸਿੰਘ ਭੁੱਲਰ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਹਰਨੇਕ ਸਿੰਘ ਭੁੱਲਰ (56) ਪੁੱਤਰ ਹਰਫੂਲ ਸਿੰਘ ਭੁੱਲਰ ਵਾਸੀ ਪਿੰਡ ਮਾਨ ਸਿੰਘ ਵਾਲਾ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ।

Ad Position 21
No active advertisement
ਪਿੰਡ ਮਾਨ ਸਿੰਘ ਵਾਲਾ ਵਿਖੇ ਡਾ. ਹਰਨੇਕ ਸਿੰਘ ਭੁੱਲਰ ਨਮਿੱਤ ਸ਼ਰਧਾਂਜਲੀ ਸਮਾਗਮ ਸਮੇਂ ਸੰਬੋਧਨ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ। (ਸੱਜੇ) ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜਥਾ ਅਤੇ ਸ਼ਾਮਿਲ ਸੰਗਤ। ਅਜੀਤ ਤਸਵੀਰ 22-09-2026
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਹਰਨੇਕ ਸਿੰਘ ਭੁੱਲਰ (56) ਪੁੱਤਰ ਹਰਫੂਲ ਸਿੰਘ ਭੁੱਲਰ ਵਾਸੀ ਪਿੰਡ ਮਾਨ ਸਿੰਘ ਵਾਲਾ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਉਪਰੰਤ ਗੁਰਦੁਆਰਾ ਸਾਹਿਬ ਪਿੰਡ ਮਾਨ ਸਿੰਘ ਵਾਲਾ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਡਾ. ਭੁੱਲਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੇਵਕਤ ਸਦੀਵੀ ਵਿਛੋੜੇ ਨਾਲ ਪਰਿਵਾਰ ਦੇ ਨਾਲ-ਨਾਲ ਇਲਾਕੇ ਨੂੰ ਵੱਡਾ ਘਾਟਾ ਪਿਆ। ਉਹ ਜਿੱਥੇ ਸਾਦਿਕ ਇਲਾਕੇ ਵਿਚ ਡਾਕਟਰੀ ਤੇ ਮੈਡੀਕਲ ਕੈਮਿਸਟ ਵਜੋਂ ਸੇਵਾਵਾਂ ਦਿੰਦੇ ਸਨ, ਉੱਥੇ ਸਮਾਜ ਸੇਵਾ ਦੇ ਖੇਤਰ ਵਿਚ ਵੀ ਚੰਗਾ ਯੋਗਦਾਨ ਪਾਉਂਦੇ ਸਨ। ਉਨ੍ਹਾਂ ਡਾ. ਭੁੱਲਰ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ, ਰਵਨੀਤ ਸਿੰਘ ਬਿੱਟੂ ਸਾਬਕਾ ਕੇਂਦਰੀ ਰਾਜ ਮੰਤਰੀ ਨਹੀਂ ਸਮੇਤ ਵੱਖ-ਵੱਖ ਆਗੂਆਂ ਤੇ ਸੰਸਥਾਵਾਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ। ਅੰਤ ਵਿਚ ਕੁਲਦੀਪ ਸਿੰਘ ਭੰਗੇਵਾਲਾ ਨੇ ਪਹੁੰਚੀ ਸੰਗਤ ਦਾ ਪਰਿਵਾਰ ਦੀ ਤਰਫ਼ੋਂ ਧੰਨਵਾਦ ਕੀਤਾ। ਵੱਖ-ਵੱਖ ਆਗੂਆਂ ਨੇ ਮ੍ਰਿਤਕ ਦੇ ਪਿਤਾ ਹਰਫੂਲ ਸਿੰਘ, ਭਰਾ ਨਿਰਮਲ ਸਿੰਘ ਭੁੱਲਰ ਅਤੇ ਸਪੁੱਤਰ ਐਡਵੋਕੇਟ ਸੁਖਪ੍ਰੀਤ ਸਿੰਘ ਭੁੱਲਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਆਮ ਆਦਮੀ ਪਾਰਟੀ ਫ਼ਰੀਦਕੋਟ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ, ਜਸਵਿੰਦਰ ਸ਼ਰਮਾ ਜ਼ਿਲ੍ਹਾ ਸੰਘ ਸੰਚਾਲਕ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ, ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਧੀਂਗੜਾ, ਵਪਾਰ ਮੰਡਲ ਦੇ ਚੇਅਰਮੈਨ ਅਸ਼ਵਨੀ ਗਿਰਧਰ, ਸੰਦੀਪ ਗਿਰਧਰ, ਮਨਿੰਦਰ ਸਿੰਘ ਮਹਿੰਦੀ ਸਾਬਕਾ ਕੌਂਸਲਰ, ਚੇਅਰਮੈਨ ਲਖਵਿੰਦਰ ਸਿੰਘ, ਸਾਬਕਾ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਸਾਦਿਕ, ਤਕਜਿੰਦਰ ਸਿੰਘ ਭੰਗੇਵਾਲਾ, ਗੁਰਸਾਹਿਬ ਸਿੰਘ ਸੰਧੂ, ਦਰਸ਼ਨ ਸਿੰਘ ਸਰਪੰਚ ਮਾਨ ਸਿੰਘ ਵਾਲਾ, ਹਰਵਿੰਦਰ ਸਿੰਘ ਮਿੰਕਲ, ਨਵੀ ਬਰਾੜ, ਆਰ.ਐੱਸ. ਧੁੰਨਾ ਪੱਤਰਕਾਰ ‘ਅਜੀਤ’ ਸਾਦਿਕ, ਸੁਰਿੰਦਰ ਪਾਲ ਸੇਠੀ ਪ੍ਰਧਾਨ ਵਪਾਰ ਮੰਡਲ ਸਾਦਿਕ, ਡਾ. ਅਮਰਜੀਤ ਅਰੋੜਾ ਪ੍ਰਧਾਨ ਕੈਮਿਸਟ ਯੂਨੀਅਨ ਸਾਦਿਕ, ਪ੍ਰਿਤਪਾਲ ਸਿੰਘ ਢਿੱਲੋਂ ਚੇਅਰਮੈਨ ਮਾਤਾ ਸੁਖਜਿੰਦਰ ਕੌਰ ਢਿੱਲੋਂ ਮੈਮੋਰੀਅਲ ਸੇਵਾ ਸੁਸਾਇਟੀ ਸਾਦਿਕ, ਦੀਪਕ ਸਿੰਗਲਾ ਪ੍ਰਧਾਨ ਬਾਲਾ ਜੀ ਸੇਵਾ ਮੰਡਲ ਸਾਦਿਕ, ਤਰਸੇਮ ਮੋਂਗਾ ਪ੍ਰਧਾਨ ਜੈ ਬਾਬਾ ਖੇਤਰਪਾਲ ਸੇਵਾ ਦਲ ਸਾਦਿਕ, ਗੁਲਜਾਰ ਮਦੀਨਾ ਪ੍ਰਧਾਨ ਪ੍ਰੈੱਸ ਕਲੱਬ ਸਾਦਿਕ ਸਮੇਤ ਇਲਾਕੇ ਦੇ ਮੁਹਤਬਰ ਵਿਅਕਤੀ, ਸਰਪੰਚ ਪੰਚ ਅਤੇ ਇਲਾਕਾ ਵਾਸੀ ਹਾਜ਼ਰ ਸਨ। ਇਸ ਤੋਂ ਇਲਾਵਾ ਬਾਬਾ ਬਰਫਾਨੀ ਸੇਵਾ ਸੰਮਤੀ ਸਾਦਿਕ, ਜੈ ਮਾਂ ਚਿੰਤਪੁਰਨੀ ਸੇਵਾ ਸੰਘ ਸਾਦਿਕ, ਬਾਬਾ ਫ਼ਰੀਦ ਸਪੋਰਟਸ ਕਲੱਬ ਸਾਦਿਕ, ਸ੍ਰੀ ਅਮਰਨਾਥ ਯੂਥ ਵੈੱਲਫ਼ੇਅਰ ਸੇਵਾ ਸੰਮਤੀ ਸਾਦਿਕ, ਸਾਲਾਸਰ ਧਾਮ ਯਾਤਰੀ ਕਮੇਟੀ ਸਾਦਿਕ, ਬਾਬਾ ਬੁੱਢਾ ਜੀ ਲੰਗਰ ਕਮੇਟੀ ਸਾਦਿਕ ਆਦਿ ਸੰਸਥਾਵਾਂ ਵਲੋਂ ਸ਼ੋਕ ਮਤੇ ਭੇਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਵੇਕ ਆਸ਼ਰਮ ਬਰਗਾੜੀ ਵਿਖੇ ਦਸਵੀਂ ਦੇ ਦਿਹਾੜੇ ’ਤੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਹਾੜਾ ਮਨਾਇਆ
Ad Position 24