22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜੀਤਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਚੁੱਕੇ ਤੇ ਮੌਜੂਦਾ ਸਮੇਂ ਵਿਧਾਨ ਸਭਾ ਹਲਕਾ ਮੌੜ ‘ਚ ਕਾਂਗਰਸ ਦੀ ਅਗਵਾਈ ਕਰ ਰਹੇ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਗਈ । ਕੁੱਲ ਹਿੰਦ ਕਾਂਗਰਸ ਕਮੇਟੀ ਦੇ ਨਵੀਂ ਦਿੱਲੀ ਵਿਖੇ ਸਥਿਤ ਦਫ਼ਤਰ ਵਿਖੇ ਸੁਖਾਵੇਂ ਮਾਹੌਲ ‘ਚ ਹੋਈ।

Ad Position 21
No active advertisement
ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ ਜੀਤਮਹਿੰਦਰ ਸਿੰਘ ਸਿੱਧੂ। ਅਜੀਤ ਤਸਵੀਰ 22-09-2026
ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਚੁੱਕੇ ਤੇ ਮੌਜੂਦਾ ਸਮੇਂ ਵਿਧਾਨ ਸਭਾ ਹਲਕਾ ਮੌੜ ‘ਚ ਕਾਂਗਰਸ ਦੀ ਅਗਵਾਈ ਕਰ ਰਹੇ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਗਈ । ਕੁੱਲ ਹਿੰਦ ਕਾਂਗਰਸ ਕਮੇਟੀ ਦੇ ਨਵੀਂ ਦਿੱਲੀ ਵਿਖੇ ਸਥਿਤ ਦਫ਼ਤਰ ਵਿਖੇ ਸੁਖਾਵੇਂ ਮਾਹੌਲ ‘ਚ ਹੋਈ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਜੀਤਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਦੇ ਕਈ ਅਹਿਮ ਮਸਲਿਆਂ ‘ਤੇ ਵੀਚਾਰ ਚਰਚਾ ਕਰਨ ਦੇ ਨਾਲ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵੀ ਮੰਥਨ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ ਆਗੂ ਹਨ, ਜੋ ਕਾਂਗਰਸ ਦੇ ਅਜਿਹੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੂੰ ਰਾਜਨੀਤਿਕ ਤਜਰਬੇ ਦੀ ਗਹਿਰੀ ਸਮਝ ਹੈ। ਉਨ੍ਹਾਂ ਕਿਹਾ ਕਿ ਇਸ ਤਜਰਬੇ ਦਾ ਭਵਿੱਖ ‘ਚ ਕਾਂਗਰਸ ਨੂੰ ਹੋਰ ਵੀ ਫ਼ਾਇਦਾ ਮਿਲੇਗਾ। ਸਿੱਧੂ ਨੇ ਦਾਅਵਾ ਕੀਤਾ ਕਿ ਲੋਕ ਸਹਿਯੋਗ ਦੇ ਚੱਲਦਿਆਂ 2027 ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਬਣਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਆਊਟਸੋਰਸ ਕਾਮਿਆਂ ਨੂੰ ਇਨਸੋਰਸ ਕਰਨ ਦੇ ਲਿਖਤੀ ਭਰੋਸੇ ਬਾਅਦ ਹੜਤਾਲ ਖ਼ਤਮ ਅਗਲੀ ਖ਼ਬਰ ਵਿਵੇਕ ਆਸ਼ਰਮ ਬਰਗਾੜੀ ਵਿਖੇ ਦਸਵੀਂ ਦੇ ਦਿਹਾੜੇ ’ਤੇ ਖ਼ੂਨਦਾਨ ਕੈਂਪ ਲਗਾਇਆ
Ad Position 24