21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

15ਵਾਂ ਬਾਬਾ ਫ਼ਰੀਦ ਕਬੱਡੀ ਗੋਲਡ ਕੱਪ ਸ਼ਾਨੋ-ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਵਲੋਂ ਨਹਿਰੂ ਸਟੇਡੀਅਮ ਵਿਖੇ 15ਵੇਂ ਕਬੱਡੀ ਗੋਲਡ ਕੱਪ ਸ਼ੁਰੂ ਕੀਤਾ ਗਿਆ। 62 ਕਿਲੋ ਭਾਰ ਵਰਗ ਦੇ ਕਬੱਡੀ ਮੁਕਾਬਲਿਆਂ ਤੋਂ ਪਹਿਲਾਂ ਅਕਾਲ ਪੁਰਖ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 22-09-2026
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਵਲੋਂ ਨਹਿਰੂ ਸਟੇਡੀਅਮ ਵਿਖੇ 15ਵੇਂ ਕਬੱਡੀ ਗੋਲਡ ਕੱਪ ਸ਼ੁਰੂ ਕੀਤਾ ਗਿਆ। 62 ਕਿਲੋ ਭਾਰ ਵਰਗ ਦੇ ਕਬੱਡੀ ਮੁਕਾਬਲਿਆਂ ਤੋਂ ਪਹਿਲਾਂ ਅਕਾਲ ਪੁਰਖ ਦੀ ਅਰਦਾਸ ਕੀਤੀ ਗਈ। ਇਸ ਟੂਰਨਾਮੈਂਟ ਦਾ ਉਦਘਾਟਨ ਪ੍ਰਵਾਸੀ ਭਾਰਤੀ ਗੁਰਮੀਤ ਸਿੰਘ ਗਿੱਲ ਮੰਡਵਾਲਾ ਕੈਲਗਰੀ ਕੈਨੇਡਾ ਨੇ ਫ਼ੀਤਾ ਕੱਟ ਕੇ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਇਹ ਖੇਡਾਂ ਆਪਸੀ ਪਿਆਰ ਤੇ ਅਨੁਸ਼ਾਸਨ ’ਚ ਰਹਿ ਕੇ ਖੇਡਣ ਦੀ ਕਾਮਨਾ ਕੀਤੀ। ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਸੰਘਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਮੁੱਖ ਮਹਿਮਾਨ ਅਤੇ ਕਬੱਡੀ ਪ੍ਰੇਮੀਆਂ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ 62 ਕਿਲੋ ਭਾਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਦੀਪ ਸਿੰਘ ਸਿੱਧੂ ਕੈਨੇਡਾ, ਗੁਰਜੀਤ ਸਿੰਘ ਬਰਾੜ ਵੱਡਾਘਰ, ਪਰਗਟ ਗਿਰੀ, ਪਰਗਟ ਢਿਲਵਾਂ, ਸ਼ਵਿੰਦਰ ਸਿੰਘ ਭਲੂਰ, ਦਲਜੀਤ ਸਿੰਘ ਟੂਟੇਜਾ ਪੂੰਨੇਵਾਲੇ, ਰਾਣਾ ਬਰਾੜ ਟਹਿਣਾ, ਬਲਦੇਵ ਸਿੰਘ ਪਤਲੀ, ਬਲਜਿੰਦਰ ਸਿੰਘ ਧਾਲੀਵਾਲ, ਡਾ. ਜਗਜੀਤ ਸਿੰਘ, ਸ਼ਿਵਚਰਨ ਸਿੰਘ ਮਿਸ਼ਰੀਵਾਲਾ, ਹਰਵੀਰ ਸਿੰਘ ਸੇਖੋਂ, ਰਾਮ ਸਿੰਘ ਬਰਾੜ, ਪਰਮਿੰਦਰ ਸਿੰਘ ਸਰਪੰਚ, ਗੁਰਜੀਤ ਸਿੰਘ ਸਰਪੰਚ, ਦਿਲਬਾਗ ਸਿੰਘ ਇੱਟਾਂਵਾਲੀ, ਪਰਮਜੀਤ ਸਿੰਘ, ਚਰਨਜੀਤ ਸਿੰਘ ਅਰਾਈਆਂਵਾਲਾ, ਗੁਰਭੇਜ ਸਿੰਘ ਅਰਾਈਆਂਵਾਲਾ ਤੇ ਕੁਲਵਿੰਦਰ ਸਿੰਘ ਪ੍ਰਧਾਨ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 27ਵਾਂ ਆਲ ਇੰਡੀਆ ਸ਼ੂਟਿੰਗ ਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਏਡਜ਼ ਜਾਗਰੂਕਤਾ ਕੈਂਪ ਲਗਾਇਆ
Ad Position 24