21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰੂ ਨਾਨਕ ਬਸਤੀ ਵਿਖੇ ਵਿਧਾਇਕ ਕਾਕਾ ਬਰਾੜ ਨੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਖੇ ਚੱਲ ਰਹੇ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਦੌਰਾਨ ਸਥਾਨਕ ਬਠਿੰਡਾ ਰੋਡ ਸਥਿਤ ਗੁਰੂ ਨਾਨਕ ਬਸਤੀ ਵਿਚ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਬਸਤੀ ਪਿਛਲੇ ਲੰਮੇ ਸਮੇਂ ਤੋਂ ਸੰਤਾਪ ਹੰਢਾ ਰਹੀ ਸੀ, ਜਿਸ ਨੂੰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਰਾਹਤ ਦਿੰਦਿਆਂ ਇਸ ਕੰਮ ਨੂੰ ਸ਼ੁਰੂ ਕਰਵਾਇਆ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਨਾਨਕ ਬਸਤੀ ਵਿਚ ਸੀਵਰੇਜ ਸਿਸਟਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਨਾਲ ਬਸਤੀ ਵਾਸੀ। ਅਜੀਤ ਤਸਵੀਰ 22-09-2026
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਖੇ ਚੱਲ ਰਹੇ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਦੌਰਾਨ ਸਥਾਨਕ ਬਠਿੰਡਾ ਰੋਡ ਸਥਿਤ ਗੁਰੂ ਨਾਨਕ ਬਸਤੀ ਵਿਚ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਬਸਤੀ ਪਿਛਲੇ ਲੰਮੇ ਸਮੇਂ ਤੋਂ ਸੰਤਾਪ ਹੰਢਾ ਰਹੀ ਸੀ, ਜਿਸ ਨੂੰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਰਾਹਤ ਦਿੰਦਿਆਂ ਇਸ ਕੰਮ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਕੌਂਸਲਰ ਧਰਮਿੰਦਰ ਸਿੰਘ, ਕੌਂਸਲਰ ਛਿੰਦਰ ਕੌਰ ਤੋਂ ਇਲਾਵਾ ਹੋਰ ਵਾਸੀ ਹਾਜ਼ਰ ਸਨ। ਇਸ ਮੌਕੇ ਬਸਤੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਕਈ ਇਲਾਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹੇ, ਜਿਸ ਕਾਰਨ ਹੁਣ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਵਧਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਗੁਰੂ ਨਾਨਕ ਬਸਤੀ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸੀਵਰੇਜ ਅਤੇ ਵਾਟਰ ਸਪਲਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜ਼ਾਤ ਮਿਲ ਸਕੇ। ਇਸ ਮੌਕੇ ਬਸਤੀ ਵਾਸੀਆਂ ਨੇ ਲੱਡੂ ਵੰਡ ਕੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਈ ਹੈ। ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਸ਼ਹਿਰ ਦੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਇਸੇ ਤਰ੍ਹਾਂ ਜਲਦ ਹੀ ਨੇਪਰੇ ਚੜ੍ਹਨਗੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸ਼ਹਿਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਕਾਰਨ ਆਉਣ-ਜਾਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪ੍ਰੰਤੂ ਇਹ ਕੰਮ ਜਲਦ ਮੁਕੰਮਲ ਹੋ ਜਾਣਗੇ, ਇਸ ਲਈ ਸ਼ਹਿਰ ਵਾਸੀ ਥੋੜ੍ਹਾ ਹੌਂਸਲਾ ਰੱਖਣ। ਇਸ ਮੌਕੇ ਕੌਂਸਲਰ ਸੁਖਜਿੰਦਰ ਸਿੰਘ ਬੱਬਲੂ ਬਰਾੜ, ਗੁਰਪ੍ਰੀਤ ਸਿੰਘ ਕੌਂਸਲਰ, ਹਰਬੰਸ ਸਿੰਘ ਮਾਨ, ਜਸਵਿੰਦਰ ਸਿੰਘ, ਸੁਖਮੰਦਰ ਸਿੰਘ, ਬਲਜਿੰਦਰ ਸਿੰਘ, ਕੌਂਸਲਰ ਰਾਮ ਸਿੰਘ ਪੱਪੀ, ਚੇਅਰਮੈਨ ਵਿਜੈ ਕਨੌਜੀਆ, ਜਸਵਿੰਦਰ ਸਿੰਘ ਬੱਲਮਗੜ੍ਹ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਭਾਈ ਮੱਸਾ ਜੀ ਪੁੜੈਣ ਵਿਖੇ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰਦਿਆਲ ਕੌਰ ਭੁੱਟੀਵਾਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ
Ad Position 24