23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਭਗਤੂਆਣਾ ਵਿਚ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਤੇ ਸਫ਼ਾਈ ਅਭਿਆਨ ਚਲਾਇਆ

ਜੈਤੋ, 23 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਯੂਨੀਵਰਸਿਟੀ ਕਾਲਜ ਜੈਤੋ ਦੇ ਕੌਮੀ ਸੇਵਾ ਯੋਜਨਾ (ਐਨ. ਐਸ.

Ad Position 21
No active advertisement
ਕੌਮੀ ਸੇਵਾ ਯੋਜਨਾ ਸੱਤ ਰੋਜ਼ਾ ਕੈਂਪ ਦੀ ਸ਼ੁਰੂ ਕਰਦੇ ਹੋਏ ਕਾਲਜ ਦੇ ਅਧਿਆਪਕ। ਅਜੀਤ ਤਸਵੀਰ 24-09-2026
ਜੈਤੋ, 23 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਯੂਨੀਵਰਸਿਟੀ ਕਾਲਜ ਜੈਤੋ ਦੇ ਕੌਮੀ ਸੇਵਾ ਯੋਜਨਾ (ਐਨ.ਐਸ.ਐਸ.) ਵਲੰਟੀਅਰਾਂ ਵਲੋਂ ਪਿੰਡ ਭਗਤੂਆਣਾ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਅਤੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਵਲੰਟੀਅਰਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਫ਼ਾਈ ਦਾ ਸੁਨੇਹਾ ਵੀ ਦਿੱਤਾ। ਪਿੰਡ ਭਗਤੂਆਣਾ ਵਿਖੇ ਪ੍ਰੋਜੈਕਟ ਕਾਰਜਾਂ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਸਮਰਾਟ ਖੰਨਾ, ਸਰਪੰਚ ਮਨਦੀਪ ਸਿੰਘ, ਪੰਚ ਗੁਰਪ੍ਰੀਤ ਸਿੰਘ ਪਨੇਸਰ ਅਤੇ ਇੰਜੀ. ਅਰਸ਼ਦੀਪ ਬਰਾੜ ਵਲੋਂ ਸਾਂਝੇ ਤੌਰ ’ਤੇ ਟੱਕ ਲਾ ਕੇ ਕੀਤੀ ਗਈ। ਕਾਲਜ ਦੇ ਸੀਨੀਅਰ ਪ੍ਰੋਫੈਸਰ ਅਤੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਡਾ. ਸੁਭਾਸ਼ ਚੰਦਰ ਨੇ ਵਲੰਟੀਅਰਾਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਪਿੰਡ ਭਗਤੂਆਣਾ ਵਿਖੇ ਪ੍ਰੋਜੈਕਟ ਕਾਰਜਾਂ ਲਈ ਰਵਾਨਾ ਕੀਤਾ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਵੀ ਸ਼ਾਮਿਲ ਸਨ। ਵਲੰਟੀਅਰਾਂ ਵਲੋਂ ਪਿੰਡ ਵਿਚ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ ਗਿਆ। ਇਸੇ ਦੌਰਾਨ ਵਲੰਟੀਅਰਾਂ ਵਲੋਂ ਡੇਰੇ ਵਾਲੀ ਗਲੀ ਦੀ ਸਫਾਈ ਕੀਤੀ ਗਈ। ਇਸ ਤੋਂ ਇਲਾਵਾ ਕਾਲਜ ਕੈਂਪਸ ਦੀ ਸਾਫ-ਸਫਾਈ ਨਾਲ ਸਬੰਧਿਤ ਕਾਰਜ ਵੀ ਕੀਤੇ ਗਏ। ਵਲੰਟੀਅਰਾਂ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਅਤੇ ਸਾਫ-ਸੁਥਰੇ ਵਾਤਾਵਰਨ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਸਮਰਾਟ ਖੰਨਾ ਨੇ ਕਿਹਾ ਕਿ ਐਨ.ਐਸ.ਐਸ. ਵਲੰਟੀਅਰਾਂ ਵਲੋਂ ਕੀਤੇ ਜਾਂਦੇ ਅਜਿਹੇ ਸਮਾਜ-ਸੇਵੀ ਕਾਰਜ ਨੌਜਵਾਨਾਂ ਵਿਚ ਸੇਵਾ, ਜ਼ਿੰਮੇਵਾਰੀ ਅਤੇ ਸਮਾਜ ਪ੍ਰਤੀ ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਦੇ ਹਨ। ਨਸ਼ਾ ਮੁਕਤੀ ਅਤੇ ਸਫ਼ਾਈ ਵਰਗੇ ਮਹੱਤਵਪੂਰਨ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ। ਸਮੁੱਚੇ ਪ੍ਰੋਜੈਕਟ ਕਾਰਜ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਡਾ. ਰਾਜੀਵ ਕਪੂਰ ਅਤੇ ਪ੍ਰੋ. ਸੁਮਨ ਦੀ ਅਗਵਾਈ ਹੇਠ ਕਰਵਾਏ ਗਏ। ਜਿਨ੍ਹਾਂ ਦਾ ਸਹਿਯੋਗ ਪ੍ਰੋ. ਮਹਿੰਦਰ ਕੌਰ, ਪ੍ਰੋ. ਸੀਮਾ, ਪ੍ਰੋ. ਸ਼ੀਤਲ, ਪ੍ਰੋ. ਈਸ਼ਾ, ਪ੍ਰੋ. ਵਿਸ਼ਾਲ ਸਿੰਗਲਾ, ਪ੍ਰੋ. ਜਗਸੀਰ ਸਿੰਘ, ਡਾ. ਰਮਨਦੀਪ ਕੌਰ ਬਰਾੜ, ਪ੍ਰੋ. ਅਰਸ਼ਦੀਪ ਸ਼ਰਮਾ ਕਰ ਰਹੇ ਸਨ। ਪਿੰਡ ਵਾਸੀਆਂ ਵਲੋਂ ਐਨ.ਐਸ.ਐਸ. ਵਲੰਟੀਅਰਾਂ ਦੇ ਇਸ ਸਮਾਜ-ਸੇਵੀ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਅਗਲੀ ਖ਼ਬਰ ਮਾਤਾ ਸੁਖਬੀਰ ਕੌਰ ਦੀ ਸਮਾਜ ਸੇਵਾ ਨੂੰ ਵੱਡੀ ਦੇਣ -ਹਰਜੋਤ ਕੌਰ ਲੋਹਟੀਆ
Ad Position 24