23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਾਜਾਇਜ ਸ਼ਰਾਬ ਤੇ ਭੱਠੀ ਸਮੇਤ ਦੋ ਕਾਬੂ

ਫ਼ਰੀਦਕੋਟ , 23 ਸਤੰਬਰ ( ਸਰਬਜੀਤ ਸਿੰਘ )- ਜ਼ਿਲ੍ਹਾ ਪੁਲਿਸ ਵਲੋਂ ਪਿੰਡ ਚੱਕ ਸ਼ਾਹੂ ਤੋਂ ਗੁਪਤ ਸੂਚਨਾ ਦੇ ਆਧਾਰ ’ ਤੇ 170 ਲੀਟਰ ਨਾਜਾਇਜ਼ ਸ਼ਰਾਬ ਅਤੇ ਗੈਸ ਭੱਠੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 24-09-2026
ਫ਼ਰੀਦਕੋਟ , 23 ਸਤੰਬਰ ( ਸਰਬਜੀਤ ਸਿੰਘ )- ਜ਼ਿਲ੍ਹਾ ਪੁਲਿਸ ਵਲੋਂ ਪਿੰਡ ਚੱਕ ਸ਼ਾਹੂ ਤੋਂ ਗੁਪਤ ਸੂਚਨਾ ਦੇ ਆਧਾਰ ’ ਤੇ 170 ਲੀਟਰ ਨਾਜਾਇਜ਼ ਸ਼ਰਾਬ ਅਤੇ ਗੈਸ ਭੱਠੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਜੋਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਗਸ਼ਤ ਕਰਦੇ ਹੋਏ ਪਿੰਡ ਜਨੇਰੀਆਂ ਕੋਲ ਪਹੁੰਚੇ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਸਤਨਾਮ ਸਿੰਘ ਪੁੱਤਰ ਜੰਗੀਰ ਸਿੰਘ ਅਤੇ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਸ਼ਾਹੂ ਜ਼ਿਲ੍ਹਾ ਫ਼ਰੀਦਕੋਟ ਜੋ ਕਥਿਤ ਤੌਰ ’ ਤੇ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ ਤੇ ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਸਮੇਤ ਨਾਜਾਇਜ਼ ਸ਼ਰਾਬ ਕਾਬੂ ਆ ਸਕਦੇ ਹਨ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨ ’ ਤੇ ਰੇਡ ਕੀਤੀ ਗਈ ਤੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 170 ਲੀਟਰ ਨਾਜਾਇਜ਼ ਸ਼ਰਾਬ ਸਮੇਤ ਗੈਸ ਭੱਠੀ ਸਮਾਨ ਦੇ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੂੰ ਸਵਾਲ ਕਰਨ ਵਾਲੇ ਕਾਂਗਰਸੀ ਆਗੂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਗਿੱਦੜਬਾਹਾ ਵਿਖੇ ਪੁੱਜੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਭਾਜਪਾ ਸਰਕਾਰ ਲਿਆਂਦੀ ਜਾ...
Ad Position 24