23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਵਧੀਕ ਜ਼ਿਲਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਬਹੁਤ ਸਾਰੀਆਂ ਕੰਬਾਇਨਾਂ ਹਾਰਵੈਸਟਰ ਜੋ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਜਿਨ੍ਹਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫ਼ੀ ਵੱਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਿਨਾਂ ਸੁਪਰ ਐੱਸ.

Ad Position 21
No active advertisement
ਅਜੀਤ ਡੈਸਕ 24-09-2026
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਵਧੀਕ ਜ਼ਿਲਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਬਹੁਤ ਸਾਰੀਆਂ ਕੰਬਾਇਨਾਂ ਹਾਰਵੈਸਟਰ ਜੋ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਜਿਨ੍ਹਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫ਼ੀ ਵੱਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਿਨਾਂ ਸੁਪਰ ਐੱਸ.ਐੱਮ.ਐੱਸ. ਸਿਸਟਮ ਲਗਾਏ ਕੰਬਾਇਨਾਂ ਜੋ ਕਿ ਝੋਨੇ ਦੀ ਪਰਾਲੀ ਜਾਂ ਰਹਿੰਦ-ਖੂੰਹਦ ਦਾ ਕੁਤਰਾ ਨਹੀਂ ਕਰ ਸਕਦੀਆਂ, ਅਜਿਹੀਆਂ ਕੰਬਾਇਨਾਂ ਨੂੰ ਵੀ ਚਲਾਉਣ ’ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ 20 ਨਵੰਬਰ 2026 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ’ਚ ਐਸ.ਸੀ ਫ਼ਰੰਟ ਪੰਜਾਬ ਦੀ ਵਿਸ਼ਾਲ ਇਕੱਤਰਤਾ ਹੋਈ -ਸੰਗਠਨ ਦੀ ਮਜ਼ਬੂਤੀ ’ਤੇ ਚਰਚਾ ਅਗਲੀ ਖ਼ਬਰ ਭਾਜਪਾ ਨੂੰ ਸਵਾਲ ਕਰਨ ਵਾਲੇ ਕਾਂਗਰਸੀ ਆਗੂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
Ad Position 24