ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ : ਕੁਲਦੀਪ ਸਿੰਘ ਬਰਾੜ
ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਤੇ ਇਸ ਨੂੰ ਚਲਦਾ ਕਰਨ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਬੋਲਬਾਲ ਹੋਇਆ ਪਿਆ ਹੈ ਤੇ ਨੌਜਵਾਨ ਇਸ ਨਸ਼ੇ ਦੀ ਦਲ-ਦਲ ਵਿਚ ਧੱਸ ਚੁੱਕੇ ਹਨ ਤੇ ਜਿਸ ਕਰਕੇ ਨੌਜਵਾਨਾਂ ਦੀ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ।
ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਤੇ ਇਸ ਨੂੰ ਚਲਦਾ ਕਰਨ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਬੋਲਬਾਲ ਹੋਇਆ ਪਿਆ ਹੈ ਤੇ ਨੌਜਵਾਨ ਇਸ ਨਸ਼ੇ ਦੀ ਦਲ-ਦਲ ਵਿਚ ਧੱਸ ਚੁੱਕੇ ਹਨ ਤੇ ਜਿਸ ਕਰਕੇ ਨੌਜਵਾਨਾਂ ਦੀ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਨ 2027 ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਇਕਜੁਟ ਹੋ ਕੇ ਚੋਣਾਂ ਲੜੇਗੀ ਤੇ ਵੱਡੀ ਲੀਡ ਨਾਲ ਪੰਜਾਬ ਦੇ ਲੋਕ ਕਾਂਗਰਸ ਨੂੰ ਜਿਤਾਉਣਗੇ ਤੇ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਨੂੰ ਚਾਹੁੰਦੇ ਹਨ।