23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਦਾ ਪਹਿਲਾ ਪਲਾਂਟ ਹੈਲਥ ਕਲੀਨਿਕ ਫ਼ਰੀਦਕੋਟ ’ਚ ਸਥਾਪਿਤ : ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾਰੀਆਂ , ਕੀੜੇ - ਮਕੌੜਿਆਂ ਤੇ ਨਦੀਨਾਂ ਸੰਬੰਧੀ ਮੌਕੇ ’ ਤੇ ਮਿਲੇਗੀ ਮਾਹਿਰਾਂ ਦੀ ਸਲਾਹ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾਰੀਆਂ ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਸਬੰਧੀ ਮਾਹਿਰ ਤਕਨੀਕੀ ਸਲਾਹ ਇੱਕੋ ਥਾਂ ’ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫ਼ਰੀਦਕੋਟ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪਲਾਂਟ ਹੈਲਥ ਕਲੀਨਿਕ ਅਤੇ ਫ਼ਾਰਮਰ ਐਡਵਾਈਜ਼ਰੀ ਅਤੇ ਟਰੇਨਿੰਗ ਸੈਂਟਰ ਦਾ ਅੱਜ ਰਸਮੀਂ ਉਦਘਾਟਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ। ਸ: ਖੁੱਡੀਆਂ ਨੇ ਲੋਕਾਂ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਮੁਬਾਰਕਬਾਦ ਦਿੱਤੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਨੂੰ ਜੀਵਨ ਅਪਣਾਉਣ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 24-09-2026
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾਰੀਆਂ ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਸਬੰਧੀ ਮਾਹਿਰ ਤਕਨੀਕੀ ਸਲਾਹ ਇੱਕੋ ਥਾਂ ’ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫ਼ਰੀਦਕੋਟ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪਲਾਂਟ ਹੈਲਥ ਕਲੀਨਿਕ ਅਤੇ ਫ਼ਾਰਮਰ ਐਡਵਾਈਜ਼ਰੀ ਅਤੇ ਟਰੇਨਿੰਗ ਸੈਂਟਰ ਦਾ ਅੱਜ ਰਸਮੀਂ ਉਦਘਾਟਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ। ਸ: ਖੁੱਡੀਆਂ ਨੇ ਲੋਕਾਂ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਮੁਬਾਰਕਬਾਦ ਦਿੱਤੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਨੂੰ ਜੀਵਨ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਲਾਂਟ ਹੈਲਥ ਕਲੀਨਿਕ ਅਤੇ ਫ਼ਾਰਮਰ ਐਡਵਾਈਜ਼ਰੀ ਅਤੇ ਟਰੇਨਿੰਗ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਇਹ ਪਲਾਂਟ ਹੈਲਥ ਕਲੀਨਿਕ ਆਰ.ਕੇ.ਵੀ.ਵਾਈ. ਸਕੀਮ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਦੇ ਉਪਰਾਲੇ ਸਦਕਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਥਾਪਿਤ ਕੀਤੇ ਜਾਣ ਵਾਲੇ ਪਲਾਂਟ ਹੈਲਥ ਕਲੀਨਿਕਾਂ ਦੀ ਯੋਜਨਾ ਤਹਿਤ ਤਿਆਰ ਕੀਤਾ ਗਿਆ ਹੈ। ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਵਿਸਥਾਰ ਤੇ ਸਿਖਲਾਈ ਪੰਜਾਬ ਦੀ ਪਹਿਲਕਦਮੀ ਸਦਕਾ ਅਤੇ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਅਤੇ ਡਾ. ਅਵੀਨਿੰਦਰ ਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਫ਼ਰੀਦਕੋਟ ਦੀ ਅਗਵਾਈ ਹੇਠ ਇਹ ਪਲਾਂਟ ਹੈਲਥ ਕਲੀਨਿਕ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਲਾਂਟ ਹੈਲਥ ਕਲੀਨਿਕ ਦੀ ਸਥਾਪਨਾ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਵਿਚ ਆਉਣ ਵਾਲੀਆਂ ਬਿਮਾਰੀਆਂ, ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਦੀ ਜਾਂਚ ਅਤੇ ਨਿਰੀਖਣ ਕਰਵਾਉਣ ਲਈ ਮਾਹਿਰ ਸਲਾਹ ਸਥਾਨਕ ਪੱਧਰ ’ਤੇ ਹੀ ਉਪਲਬਧ ਹੋਵੇਗੀ। ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਤਾਇਨਾਤ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਸਥਿਤੀ ਅਨੁਸਾਰ ਢੁੱਕਵੀਂ ਤਕਨੀਕੀ ਸਲਾਹ ਦਿੱਤੀ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਸਮੇਂ ਸਿਰ ਖਾਦਾਂ, ਕੀੜੇਮਾਰ ਦਵਾਈਆਂ ਅਤੇ ਨਦੀਨਨਾਸ਼ਕਾਂ ਦੀ ਲੋੜ ਅਨੁਸਾਰ ਅਤੇ ਵਿਗਿਆਨਕ ਢੰਗ ਨਾਲ ਵਰਤੋਂ ਕਰਨ ਵਿਚ ਸਹਾਇਤਾ ਮਿਲੇਗੀ। ਇਸ ਤਰ੍ਹਾਂ ਬੇਲੋੜੇ ਖੇਤੀ ਇਨਪੁਟਸ ਦੀ ਵਰਤੋਂ ਨੂੰ ਘਟਾਉਣ ਦੇ ਨਾਲ ਖੇਤੀ ਲਾਗਤ ਵਿਚ ਕਮੀ ਲਿਆਉਣ ਅਤੇ ਕਿਸਾਨਾਂ ਨੂੰ ਵਿੱਤੀ ਲਾਭ ਪਹੁੰਚਾਉਣ ਵਿਚ ਵੀ ਮਦਦ ਮਿਲੇਗੀ। ਇਸ ਤੋਂ ਇਲਾਵਾ ਪਲਾਂਟ ਹੈਲਥ ਕਲੀਨਿਕ ਰਾਹੀਂ ਆਉਣ ਵਾਲੇ ਸਮੇਂ ਵਿਚ ਆਧੁਨਿਕ ਖੇਤੀ ਤਕਨੀਕਾਂ, ਸਹਾਇਕ ਖੇਤੀ ਧੰਦਿਆਂ, ਘੱਟ ਲਾਗਤ ਨਾਲ ਵੱਧ ਮੁਨਾਫ਼ੇ ਵਾਲੀਆਂ ਫ਼ਸਲਾਂ ਅਤੇ ਖੇਤੀ ਨਾਲ ਸਬੰਧਿਤ ਹੋਰ ਵਿਸ਼ਿਆਂ ਬਾਰੇ ਤਕਨੀਕੀ ਸਿਖਲਾਈ ਵੀ ਦਿੱਤੀ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਖੇਤੀ ਵਿਚ ਨਵੀਆਂ ਤਕਨੀਕਾਂ ਅਪਣਾਉਣ ਅਤੇ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਲੋੜੀਂਦੀ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾ ਕੇ ਪਰਾਲੀ ਪ੍ਰਬੰਧਨ ਲਈ ਵੱਡੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫ਼ਰੀਦਕੋਟ ਵਿਖੇ ਪਲਾਂਟ ਹੈਲਥ ਕਲੀਨਿਕ ਦੀ ਸਥਾਪਨਾ ਨਾਲ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਸਬੰਧੀ ਬਿਮਾਰੀਆਂ, ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਲਈ ਮਾਹਿਰਾਂ ਦੀ ਤਕਨੀਕੀ ਸਲਾਹ ਅਤੇ ਸਿਖਲਾਈ ਸਥਾਨਕ ਪੱਧਰ ’ਤੇ ਹੀ ਉਪਲਬਧ ਹੋਵੇਗੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਖੇਤੀਬਾੜੀ ਅਫ਼ਸਰ ਡਾ. ਗੁਰਿੰਦਰ ਪਾਲ ਸਿੰਘ, ਡਾ. ਯਾਦਵਿੰਦਰ ਸਿੰਘ, ਡਾ. ਰੁਪਿੰਦਰ ਸਿੰਘ ਅਤੇ ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਨੇ ਸੈਮੀਫ਼ਾਈਨਲ ਮੈਚ ਕਰਵਾਏ ਅਗਲੀ ਖ਼ਬਰ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ : ਕੁਲਦੀਪ ਸਿੰਘ ਬਰਾੜ
Ad Position 24