ਐਨ.ਐਸ.ਐਸ. ਯੂਨਿਟ ਨੇ ਵਣ ਮਹਾਂਉਤਸਵ ਮਨਾਇਆ
ਕੋਟਕਪੂਰਾ, 25 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਐਨ. ਐਸ.
ਕੋਟਕਪੂਰਾ, 25 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੌਦੇ ਲਗਾਏ ਗਏ। ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਲੋਂ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ, ਡੀਪੀਈ ਜਸਕਰਨ ਸਿੰਘ ਅਤੇ ਜਸ਼ਨਦੀਪ ਸਿੰਘ ਹਾਜ਼ਰ ਸਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਐਨ.ਐਸ.ਐਸ. ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਚਲਾਇਆ ਜਾਂਦਾ ਇਕ ਬਹੁਤ ਹੀ ਮਹੱਤਵਪੂਰਨ ਪ੍ਰੋਗਰਾਮ ਹੈ, ਜੋ ਨੌਜਵਾਨਾਂ ਵਿਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਬਣਾਇਆ ਗਿਆ ਹੈ।