26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-09-2026
ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਰੇਲਵੇ ਫਾਟਕ ਹਰਦਿਆਲੇਆਣਾ ਰੋਡ, ਗੋਲੇਵਾਲਾ ਪਹੁੰਚੇ ਤਾਂ ਉੱਥੇ ਬੰਦ ਪਈ ਜਿੰਮ ਦੇ ਬਾਹਰ ਬੈਠੇ ਪਰਮਜੀਤ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਗੋਲੇਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 20 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਵਲੋਂ ਪਿੰਡ ਡੋਡ ਵਿਖੇ ਮੁਹਿੰਮ ‘ਮਾਨ ਦੇ ਮੁਨਾਫੇ’ ਦਾ ਆਗਾਜ਼ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਜੈਤੋ ’ਚ ਨਿਯੁਕਤੀਆਂ
Ad Position 24