26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਟੀਕਾਕਰਨ ਸੰਬੰਧੀ ਮੀਟਿੰਗ ਹੋਈ

ਬਾਜਾਖਾਨਾ, 25 ਸਤੰਬਰ (ਜਗਦੀਪ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ.

Ad Position 21
No active advertisement
ਸਨਿਚਰਵਾਰ, 26 ਸਤੰਬਰ, 2026 26-09-2026
ਬਾਜਾਖਾਨਾ, 25 ਸਤੰਬਰ (ਜਗਦੀਪ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਬਾਜਾਖਾਨਾ ਦੀ ਅਗਵਾਈ ਵਿਚ ਸੀ.ਐਚ.ਸੀ ਬਾਜਾਖਾਨਾ ਵਿਖੇ ਟੀਕਾਕਰਨ ਸਬੰਧੀ ਮੀਟਿੰਗ ਕੀਤੀ ਗਈ। ਡਾ: ਹੁਸਨ ਪਾਲ ਨੇ ਦੱਸਿਆ ਕਿ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦਾ ਸੰਪੂਰਨ ਟੀਕਾਕਰਨ ਕਰਨਾ ਅਤੀ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਸਿਹਤ ਸੁਪਰਵਾਈਜਰ ਅਤੇ ਸਿਹਤ ਵਰਕਰਾਂ ਨੂੰ ਕੋਲਡ ਚੈਨ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵਲੋਂ 28 ਸਤੰਬਰ ਤੋਂ 1 ਅਕਤੂਬਰ ਤੱਕ ਬੱਚਿਆਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਕੋਈ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਿਲ ਹੋਣ ਅਤੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ। ਇਸ ਮੌਕੇ ਡਾ. ਖੁਸ਼ਬੂ, ਆਰ.ਬੀ.ਐਸ ਕੇ ਕੋਆਰਡੀਨੇਟਰ ਸੰਦੀਪ ਕੁਮਾਰ, ਬੀ.ਈ.ਈ ਫਲੈਗ ਚਾਵਲਾ, ਦਲਜੀਤ ਸਿੰਘ, ਚਮਕੌਰ ਸਿੰਘ, ਸਮੂਹ ਸਿਹਤ ਸੁਪਰਵਾਈਜਰ ਅਤੇ ਮ.ਪ.ਹ.ਵ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ... ਅਗਲੀ ਖ਼ਬਰ ਹਰਪ੍ਰੀਤ ਸਿੰਘ ਸੰਧੂ ਬਣੇ ਆੜ੍ਹਤੀ ਐਸੋਸੀਏਸ਼ਨ ਮਲੋਟ ਦੇ ਨਵੇਂ ਪ੍ਰਧਾਨ
Ad Position 24