26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਚ ਗੱਲਬਾਤ ਕਰਦੇ ਹੋਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 26-09-2026
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਚ ਗੱਲਬਾਤ ਕਰਦੇ ਹੋਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਰਾਹੀਂ ਸੂਬੇ ਦੇ ਵਪਾਰਕ ਬਾਜ਼ਾਰਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਤੇ ਮੁਰੰਮਤ, ਬਿਜਲੀ ਨਾਲ ਸਬੰਧਿਤ ਸਮੱਸਿਆਵਾਂ ਦੇ ਨਿਪਟਾਰੇ ਤੋਂ ਇਲਾਵਾ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਵੀ ਕੰਮ ਕਰਵਾਏ ਜਾਣਗੇ। ਇਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਿਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ’ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨਾਂ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਸਥਾਨਕ ਪੱਧਰ ’ਤੇ ਕਰੀਬ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ ਲਗਪਗ 6,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵਲੋਂ ਬੁਨਿਆਦੀ ਢਾਂਚੇ ਵਿਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਇਹ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਇਸ ਦਿਸ਼ਾ ਵਿਚ ਇਕ ਅਹਿਮ ਕਦਮ ਸਾਬਤ ਹੋਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ- ਕਮ- ਐਸ.ਡੀ.ਐਮ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਪੰਕਜ ਕੁਮਾਰ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਕੁਲਵਿੰਦਰ ਕੰਡਾ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਕੁਮਾਰ ਬੁੱਟਰ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਮਲੋਟ ਦੇ ਚੇਅਰਮੈਨ ਦੀਪਾਸੂ ਅਤੇ ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਲੰਬੀ ਦੇ ਚੇਅਰਮੈਨ ਗੁਰਬਿੰਦਰ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਹੁਰੇ ਰਹਿ ਰਿਹਾ ਵਿਅਕਤੀ ਭੇਦਭਰੇ ਹਾਲਾਤਾਂ ’ਚ ਹੋਇਆ ਗਾਇਬ, ਮਾਮਲਾ ਦਰਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਹੋਈ
Ad Position 24