ਨੰਬਰਦਾਰ ਸੁਖਮੰਦਰ ਸਿੰਘ ਭੁੱਟੀਵਾਲਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਤਰਸੇਮ ਸਿੰਘ ਢਿੱਲੋਂ ਸਾਬਕਾ ਸਰਪੰਚ, ਜਸਕਰਨ ਸਿੰਘ ਢਿੱਲੋਂ ਦੇ ਪਿਤਾ ਅਤੇ ਚਰਨਜੀਤ ਸਿੰਘ ਤੇ ਹਰਮਨਜੀਤ ਸਿੰਘ ਦੇ ਦਾਦਾ ਸੁਖਮੰਦਰ ਸਿੰਘ ਨੰਬਰਦਾਰ ਵਾਸੀ ਪਿੰਡ ਭੁੱਟੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ ਤੇ ਹੋਰ ਆਗੂਆਂ ਨੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅਜੀਤ ਡੈਸਕ
26-09-2026