27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਲਈ ਪੁਸਤਕਾਂ ਦਾਨ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੀ ਇਤਿਹਾਸਕ ਇਮਾਰਤ ਘੰਟਾ ਘਰ ਵਿਚ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਚਲਾਈ ਜਾ ਰਹੀ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਲਈ ਆਮ ਲੋਕਾਂ ਵਲੋਂ ਲਾਇਬ੍ਰੇਰੀ ਲਈ ਪੁਸਤਕਾਂ ਦਾ ਯੋਗਦਾਨ ਪਾਉਣ ਦਾ ਸਿਲਸਲਾ ਜਾਰੀ ਹੈ। ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਅਰੋੜਾ ਨੇ ਦੱਸਿਆ ਕਿ ਫ਼ਰੀਦਕੋਟ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾ ਰਹੀ ਸਮਾਜ ਸੇਵੀ ਮਹਿਲਾ ਮਨਦੀਪ ਕੌਰ ਔਲਖ ਵਲੋਂ ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਲਾਇਬ੍ਰੇਰੀ ਲਈ ਪੁਸਤਕਾਂ ਦਾਨ ਵਜੋਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 28-09-2026
ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੀ ਇਤਿਹਾਸਕ ਇਮਾਰਤ ਘੰਟਾ ਘਰ ਵਿਚ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਚਲਾਈ ਜਾ ਰਹੀ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਲਈ ਆਮ ਲੋਕਾਂ ਵਲੋਂ ਲਾਇਬ੍ਰੇਰੀ ਲਈ ਪੁਸਤਕਾਂ ਦਾ ਯੋਗਦਾਨ ਪਾਉਣ ਦਾ ਸਿਲਸਲਾ ਜਾਰੀ ਹੈ। ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਅਰੋੜਾ ਨੇ ਦੱਸਿਆ ਕਿ ਫ਼ਰੀਦਕੋਟ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾ ਰਹੀ ਸਮਾਜ ਸੇਵੀ ਮਹਿਲਾ ਮਨਦੀਪ ਕੌਰ ਔਲਖ ਵਲੋਂ ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਲਾਇਬ੍ਰੇਰੀ ਲਈ ਪੁਸਤਕਾਂ ਦਾਨ ਵਜੋਂ ਦਿੱਤੀਆਂ ਗਈਆਂ। ਮਨਦੀਪ ਕੌਰ ਨੇ ਕਿਹਾ ਕਿ ਸੁਸਾਇਟੀ ਵਲੋਂ ਲਾਇਬ੍ਰੇਰੀ ਦੀ ਕੀਤੀ ਗਈ ਚੋਣ ਅਤੇ ਘੰਟਾ ਘਰ ਵਿਚ ਇਕ ਸ਼ਾਨਦਾਰ ਲਾਇਬ੍ਰੇਰੀ ਬਣਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ। ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਅਰੋੜਾ ਨੇ ਸੁਸਾਇਟੀ ਵਲੋਂ ਮਨਦੀਪ ਕੌਰ ਔਲਖ ਦਾ ਲਾਇਬ੍ਰੇਰੀ ਲਈ ਪੁਸਤਕਾਂ ਦਾਨ ਕਰਨ ਲਈ ਧੰਨਵਾਦ ਕੀਤਾ। ਉਪਰੰਤ ਸੁਸਾਇਟੀ ਵਲੋਂ ਮਨਦੀਪ ਕੌਰ ਔਲਖ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਲੈਕਚਰਾਰ ਹਰਜੀਤ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ ਕੈਂਥ, ਬਲਵਿੰਦਰ ਸਿੰਘ ਬਿੰਦੀ ਅਤੇ ਰੋਹਿਤ ਕਸ਼ਿਅਪ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵੈਨਕੂਵਰ ਦੇ ਕਰੈਬ ਪਾਰਕ ‘ਚ ਵਿਅਕਤੀ ਦੀ ਮੌਤ ਉਪਰੰਤ ਪੁਲਿਸ ਵਲੋਂ ਕਤਲ ਦੀ ਜਾਂਚ ਸ਼ੁਰੂ
Ad Position 24