27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੱਛੀ ਮਾਲਕ ਕਿਸਾਨਾਂ ਵਲੋਂ ਸਰਕਾਰ ’ਤੇ ਨਜ਼ਰ ਅੰਦਾਜ਼ ਕਰਨ ਦਾ ਦੋਸ਼

ਕੋਟਕਪੂਰਾ, 27 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਨੇੜਲੇ ਪਿੰਡ ਵਾੜਾ ਦਰਾਕਾ ਵਿਖੇ ਪੰਜਾਬ ਭਰ ਤੋਂ ਆਏ ਮੱਛੀ ਮਾਲਕ ਕਿਸਾਨਾਂ ਨੇ ਸਰਕਾਰ ’ਤੇ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਯੋਜਨਾਵਾਂ ਅਤੇ ਉਨ੍ਹਾਂ ਦੇ ਹਿਤਾਂ ਨਾਲ ਖਿਲਵਾੜ ਕਰਨ ਪ੍ਰਤੀ ਰੋਸ ਜਾਹਰ ਕੀਤਾ ਹੈ। ਸੂਬਾ ਪੱਧਰੀ ਮੀਟਿੰਗ ਵਿਚ ਸੂਬਾ ਪ੍ਰਧਾਨ ਰਣਜੋਧ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਸੁਣਿਆ ਕਰ ਹੈ।

Ad Position 21
No active advertisement
ਅਜੀਤ ਡੈਸਕ 28-09-2026
ਕੋਟਕਪੂਰਾ, 27 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਨੇੜਲੇ ਪਿੰਡ ਵਾੜਾ ਦਰਾਕਾ ਵਿਖੇ ਪੰਜਾਬ ਭਰ ਤੋਂ ਆਏ ਮੱਛੀ ਮਾਲਕ ਕਿਸਾਨਾਂ ਨੇ ਸਰਕਾਰ ’ਤੇ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਯੋਜਨਾਵਾਂ ਅਤੇ ਉਨ੍ਹਾਂ ਦੇ ਹਿਤਾਂ ਨਾਲ ਖਿਲਵਾੜ ਕਰਨ ਪ੍ਰਤੀ ਰੋਸ ਜਾਹਰ ਕੀਤਾ ਹੈ। ਸੂਬਾ ਪੱਧਰੀ ਮੀਟਿੰਗ ਵਿਚ ਸੂਬਾ ਪ੍ਰਧਾਨ ਰਣਜੋਧ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਸੁਣਿਆ ਕਰ ਹੈ। ਕਿਸਾਨਾ ਨੇ ਆਪਣੀਆਂ ਲੰਬਿਤ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਰਕਾਰ ਤੋਂ ਤੁਰੰਤ ਰਾਹਤ ਪ੍ਰਦਾਨ ਕਰਨ ਦੀ ਮੰਗ ਕੀਤੀ। ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਕਿਸਾਨਾ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਉਹ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਪ੍ਰੰਪਰਿਕ ਖੇਤੀ ਦੇ ਨਾਲ ਨਾਲ ਮੱਛੀ ਪਾਲਣ ਨੂੰ ਸਹਾਇਕ ਧੰਦੇ ਦੇ ਰੂਪ ਵਿਚ ਅਪਨਾ ਰਹੇ ਹਨ। ਹਾਲਾਂਕਿ ਇਸ ਵਪਾਰ ਵਿਚ ਪ੍ਰੰਪਰਿਕ ਖੇਤੀ ਦੇ ਮੁਕਾਬਲੇ ਆਮਦਨ ਦੇ ਚੰਗੇ ਸਾਧਨ ਹਨ ਪਰ ਲਗਾਤਾਰ ਵੱਧ ਰਹੇ ਖਰਚਿਆਂ ਅਤੇ ਮਹਿੰਗੀ ਬਿਜਲੀ ਕਾਰਨ ਹੁਣ ਇਸ ਨੂੰ ਜਾਰੀ ਰੱਖਣਾ ਕਾਫ਼ੀ ਮੁਸ਼ਕਿਲ ਸਾਬਤ ਹੋ ਰਿਹਾ ਹੈ। ਉਨ੍ਹਾਂ ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਕਰਨ ਵਾਲੇ ਕਿਸਾਨਾਂ ਨੂੰ ਵੀ ਆਮ ਖੇਤੀ ਦੀ ਤਰ੍ਹਾਂ ਮੁਫ਼ਤ ਬਿਜਲੀ ਦੀ ਸਹੂਲਤ, ਨਵੇਂ ਕਿਸਾਨਾ ਨੂੰ ਮੱਛੀ ਪਾਲਣ ਸ਼ੁਰੂ ਕਰਨ ਲਈ ਵਿਸ਼ੇਸ਼ ਸਬਸਿਡੀ, ਜਰੂਰੀ ਬੁਨਿਆਦੀ ਸਹੂਲਤਾਂ, ਖੁਰਾਕ ਦੀਆਂ ਕੀਮਤਾਂ ’ਤੇ ਰੋਕ ਲਾਉਣ ਵਰਗੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਸਿੱਖਿਆ ਸੁਸਾਇਟੀ ਵਲੋਂ ਪੰਜਾਬੀ ਨੂੰ ਉਤਸ਼ਾਹਿਤ ਕਰਦੀ ਕਾਪੀ ਜਾਰੀ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਕੋਟਕਪੂਰਾ ਫੇਰੀ ’ਤੇ ਹੋਵੇਗਾ ਵਿਸ਼ਾਲ ਇਕੱਠ : ਮਨਤਾਰ ਸਿੰਘ ਬਰਾੜ
Ad Position 24