27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 7ਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ : ਫ਼ੈਡਰੇਸ਼ਨ

ਕੋਟਕਪੂਰਾ, 27 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਸੂਬਾ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਮ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਤੁਰੰਤ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ 1 ਜਨਵਰੀ 2026 ਤੋਂ ਲਾਗੂ ਕੀਤੀ ਜਾਵੇ। ਇਸ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਵਿਚ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਆਪਣੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੀ ਸੁਧਾਈ ਲਈ ਸਾਲ 1968,1978, 1986, 1996, 2006 ਅਤੇ ਸਾਲ 2016 ਵਿਚ ਕ੍ਰਮਵਾਰ ਪਹਿਲਾ ਦੂਜਾ, ਤੀਜਾ, ਚੌਥਾ, ਪੰਜਵਾਂ ਅਤੇ ਛੇਵਾਂ ਤਨਖਾਹ ਕਮਿਸ਼ਨ ਸਥਾਪਿਤ ਕਰਕੇ ਲਾਗੂ ਕੀਤੇ ਜਾ ਚੁੱਕੇ ਹਨ।

Ad Position 21
No active advertisement
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ। 28-09-2026
ਕੋਟਕਪੂਰਾ, 27 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਸੂਬਾ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਮ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਤੁਰੰਤ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ 1 ਜਨਵਰੀ 2026 ਤੋਂ ਲਾਗੂ ਕੀਤੀ ਜਾਵੇ। ਇਸ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਵਿਚ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਆਪਣੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੀ ਸੁਧਾਈ ਲਈ ਸਾਲ 1968,1978, 1986, 1996, 2006 ਅਤੇ ਸਾਲ 2016 ਵਿਚ ਕ੍ਰਮਵਾਰ ਪਹਿਲਾ ਦੂਜਾ, ਤੀਜਾ, ਚੌਥਾ, ਪੰਜਵਾਂ ਅਤੇ ਛੇਵਾਂ ਤਨਖਾਹ ਕਮਿਸ਼ਨ ਸਥਾਪਿਤ ਕਰਕੇ ਲਾਗੂ ਕੀਤੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਕ ਪਾਸੇ ਕੇਂਦਰ ਸਰਕਾਰ ਵਲੋਂ ਆਪਣੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੀ ਮਿਤੀ 1 ਜਨਵਰੀ 2026 ਤੋਂ ਸੁਧਾਈ ਕਰਨ ਲਈ ਅੱਠਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਸਥਾਪਨਾਂ ਕੀਤੀ ਹੋਈ ਹੈ ਅਤੇ ਇਸ ਕਮਿਸ਼ਨ ਨੇ ਪਿਛਲੇ ਕਾਫ਼ੀ ਸਮੇਂ ਤੋਂ ਆਪਣਾ ਕੰਮ ਕਰਨਾ ਵੀ ਸ਼ੁਰੂ ਕੀਤਾ ਹੋਇਆ ਹੈ। ਦੂਸਰੇ ਪਾਸੇ ਪੰਜਾਬ ਦੀ ਹੁਕਮਰਾਨ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਹੁਣ ਤੱਕ ਮਿਤੀ 1 ਜਨਵਰੀ 2016 ਤੋਂ ਲਾਗੂ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਬਣਦਾ ਸਾਰਾ ਬਕਾਇਆ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੇਣ ਵਿਚ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨਾਂਹ ਪੱਖੀ ਪਹੁੰਚ ਦੀ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿਚ ਵਿਆਪਕ ਨਿਖੇਧੀ ਹੋ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਮਿਤੀ 1 ਜਨਵਰੀ 2026 ਤੋਂ ਲਾਗੂ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ ਬਰਸੀ ਸਮਾਗਮ ਸੰਬੰਧੀ ਪਹਿਲੀ ਲੜੀ ਦੇ ਅਖੰਡ ਪਾਠ ਆਰੰਭ ਅਗਲੀ ਖ਼ਬਰ ਡਾ. ਕੁਲਦੀਪ ਸਿੰਘ ਧੀਰ ਡੈਂਟਲ ਕੌਂਸਲ ਦੇ ਮੈਂਬਰ ਬਣੇ
Ad Position 24