ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 27 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਧੂੜਕੋਟ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 27 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਧੂੜਕੋਟ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਮੰਡਵਾਲਾ, ਧੂੜਕੋਟ ਹੁੰਦੇ ਹੋਏ ਪੁਲ ਕੱਸੀ ਕੋਟ ਸੁਖੀਆ ਰੋਡ ਪਰ ਪੁੱਜੇ ਤਾਂ ਕੱਸੀ ਦੀ ਪਟੜੀ ਜਿਧਰ ਨੂੰ ਪਾਣੀ ਜਾ ਰਿਹਾ ਹੈ ਦੀ ਤਰਫੋਂ ਗੁਰਸੇਵਕ ਸਿੰਘ ਲੱਖਾ ਪੁੱਤਰ ਸੁਰਜੀਤ ਸਿੰਘ ਵਾਸੀ ਧੂੜਕੋਟ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਇੱਕਦਮ ਆਪਣੀ ਪਹਿਨੀ ਹੋਈ ਲੋਅਰ ਦੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਕੱਢ ਕੇ ਸੁੱਟ ਕੇ ਆਪ ਪਿੱਛੇ ਵਲ ਨੂੰ ਖਿਸਕਣ ਲੱਗਾ। ਜਿਸ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਜ਼ਾਬਤਾ ਅਨੁਸਾਰ ਉਸ ਵਲੋਂ ਸੁੱਟੇ ਲਿਫਾਫੇ ਦੀ ਤਲਾਸ਼ੀ ਕੀਤੀ ਤਾਂ ਲਿਫਾਫਾ ਵਿਚੋਂ ਕਥਿਤ ਤੌਰ ’ਤੇ 15 ਨਸ਼ੀਲੀਆ ਗੋਲੀਆ ਖੁੱਲ੍ਹੀਆਂ ਬਰਾਮਦ ਹੋਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।